ਦਿੱਲੀ ਦੇ ਮੁੱਖ ਮੰਤਰੀ ਦੇ ਨਾਂ ਦਾ ਹੋਇਆ ਐਲਾਨ
ਨਵੀਂ ਦਿੱਲੀ, 19 ਫਰਵਰੀ, ਦੇਸ਼ ਕਲਿੱਕ ਬਿਓਰੋ
ਦਿੱਲੀ ਦੇ ਮੁੱਖ ਮੰਤਰੀ ਦੀ ਕਮਾਨ ਹੁਣ ਫਿਰ ਮਹਿਲਾ ਉਮੀਦਵਾਰ ਦੇ ਹੱਥ ਹੋਵੇਗੀ। ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਦੇ ਵਿਧਾਇਕ ਦਲ ਦੇ ਨੇਤਾ ਐਲਾਨ ਕਰ ਦਿੱਤਾ ਗਿਆ ਹੈ। ਰੇਖਾ ਗੁਪਤਾ ਨੂੰ ਦਿੱਲੀ ਦੇ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਰੇਖਾ ਗੁਪਤਾ ਦਿੱਲੀ ਦੇ ਮੁੱਖ ਮੰਤਰੀ ਹੋਣਗੇ। ਇਸ ਤੋਂ ਪਹਿਲਾਂ ਰੇਖਾ ਗੁਪਤਾ ਦਿੱਲੀ ਦੇ ਮੇਅਰ ਦੇ ਅਹੁਦੇ ‘ਤੇ ਰਹਿ ਚੁੱਕੇ ਹਨ। ਉਹ ਸ਼ਾਲੀਮਾਰ ਬਾਗ ਤੋਂ ਵਿਧਾਇਕ ਚੁਣੇ ਗਏ ਹਨ।
Published on: ਫਰਵਰੀ 19, 2025 8:21 ਬਾਃ ਦੁਃ