ਨਗਰ ਨਿਗਮ ਕਮਿਸ਼ਨਰ ਮੋਹਾਲੀ ਵੱਲੋਂ ਕੀਤੀ ਗਈ ਸਾਫ-ਸਫਾਈ ਸਬੰਧੀ ਚੈਕਿੰਗ
ਅਧਿਕਾਰੀਆਂ ਅਤੇ ਸਫ਼ਾਈ ਵਰਕਰਾਂ ਨੂੰ ਪੂਰੀ ਲਗਨ ਨਾਲ਼ ਕੰਮ ਕਰਨ ਲਈ ਉਤਸ਼ਾਹਿਤ ਕੀਤਾ
ਮੋਹਾਲੀ, 19 ਫਰਵਰੀ 2025: ਦੇਸ਼ ਕਲਿੱਕ ਬਿਓਰੋ
ਕਮਿਸ਼ਨਰ, ਨਗਰ ਨਿਗਮ, ਐਸ.ਏ.ਐਸ ਨਗਰ ਸ਼੍ਰੀ ਟੀ. ਬੈਨਿਥ, ਆਈ.ਏ.ਐਸ, ਵੱਲੋਂ ਅੱਜ ਸਵੇਰੇ ਜ਼ੋਨ ਨੰ, 2, ਫੇਜ਼ 3ਏ, 3ਬੀ1, 3ਬੀ2 ਵਿੱਚ ਸਾਫ-ਸਫਾਈ ਸੰਬੰਧੀ ਚੈਕਿੰਗ ਕੀਤੀ ਗਈ ਅਤੇ ਏਰੀਆ ਦੇ ਨਾਲ ਨਾਲ ਆਰ.ਐਮ.ਸੀ ਪੁਆਇੰਟਾਂ ਦਾ ਵੀ ਨਿਰੀਖਣ ਕੀਤਾ ਗਿਆ। ਉਨ੍ਹਾਂ ਵੱਲੋਂ ਇਸ ਮੌਕੇ ਫੀਲਡ ਸਟਾਫ ਦੀ ਹਾਜ਼ਰੀ ਵੀ ਚੈੱਕ ਕੀਤੀ ਗਈ।
ਚੈਕਿੰਗ ਦੌਰਾਨ ਸ਼੍ਰੀ ਸਰਬਜੀਤ ਸਿੰਘ, ਚੀਫ ਸੈਨੇਟਰੀ ਇੰਸਪੈਕਟਰ ਅਤੇ ਸ਼੍ਰੀ ਰਵਿੰਦਰ ਕੁਮਾਰ ਸਿੰਗਲਾ, ਸੈਨੇਟਰੀ ਇੰਸਪੈਕਟਰ, ਨਗਰ ਨਿਗਮ ਮੌਜੂਦ ਸਨ।
ਕਮਿਸ਼ਨਰ ਨਗਰ ਨਿਗਮ ਵੱਲੋਂ ਮੌਜ਼ੂਦ ਅਧਿਕਾਰੀਆਂ ਅਤੇ ਵਰਕਰਾਂ ਨੂੰ ਪੂਰੀ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਰੋਜ਼ਾਨਾ ਸਮੇਂ ਸਿਰ ਡਿਊਟੀ ਤੇ ਹਾਜ਼ਿਰ ਹੋਣ ਦੇ ਹੁਕਮ ਦਿੱਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਡਿਊਟੀ ਵਿੱਚ ਲਾਪਰਵਾਹੀ ਵਰਤੇ ਜਾਣ ਦੀ ਸੂਰਤ ਵਿੱਚ ਸੰਬੰਧਤ ਕਰਮਚਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਫੇਜ਼ 3ਏ ਵਿੱਚ ਮੌਕੇ ਤੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਗਈਆਂ ਅਤੇ ਮੌਜੂਦ ਅਧਿਕਾਰੀਆਂ ਨੂੰ ਨਿਪਟਾਰਾ ਕਰਨ ਸੰਬੰਧੀ ਹਦਾਇਤਾਂ ਕੀਤੀਆਂ ਗਈਆਂ।
ਇਸ ਤੋਂ ਇਲਾਵਾ ਸੰਯੁਕਤ ਕਮਿਸ਼ਨਰ ਅਤੇ ਸਹਾਇਕ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਾਫ-ਸਫਾਈ ਸੰਬੰਧੀ ਰੋਜ਼ਾਨਾ ਚੈਕਿੰਗ ਕੀਤੀ ਜਾਵੇਗੀ।
Published on: ਫਰਵਰੀ 19, 2025 9:05 ਬਾਃ ਦੁਃ