ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ 52 ਪੁਲਿਸ ਕਰਮੀਆਂ ਨੂੰ ਕੀਤਾ ਬਰਖ਼ਾਸਤ

ਪੰਜਾਬ

ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ 52 ਪੁਲਿਸ ਕਰਮੀਆਂ ਨੂੰ ਕੀਤਾ ਬਰਖ਼ਾਸਤ

ਪੜ੍ਹੋ ਜ਼ਿਲ੍ਹਵਾਰ ਬਰਖਾਸਤ ਕੀਤੇ ਗਏ ਮੁਲਾਜ਼ਮਾਂ ਦਾ ਡਾਟਾ

ਚੰਡੀਗੜ੍ਹ, 19 ਫਰਵਰੀ: ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ  ਅਨੁਸਾਰ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ’ਤੇ ਜ਼ੋਰ ਦਿੰਦੇ ਹੋਏ, ਸਾਰੇ ਜ਼ਿਲਿ੍ਹਆਂ ਦੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਸੀਪੀਜ਼/ਐਸਐਸਪੀਜ਼) ਨੇ ਭ੍ਰਿਸ਼ਟ ਗਤੀਵਿਧੀਆਂ, ਦੁਰਵਿਵਹਾਰ, ਅਪਰਾਧਿਕ ਗਤੀਵਿਧੀਆਂ ਜਾਂ ਲੰਬੇ ਸਮੇਂ ਤੋਂ ਗੈਰਹਾਜ਼ਰ ਰਹਿਣ ਵਾਲੇ 52 ਪੁਲਿਸ ਕਰਮੀਆਂ ਨੂੰ ਬਰਖ਼ਾਸਤ ਕੀਤਾ  ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਬਰਖ਼ਾਸਤ ਕੀਤੇ ਗਏ ਪੁਲਿਸ ਅਧਿਕਾਰੀਆਂ ਵਿੱਚ ਇੱਕ ਇੰਸਪੈਕਟਰ, ਪੰਜ ਸਹਾਇਕ ਸਬ-ਇੰਸਪੈਕਟਰ , ਚਾਰ ਹੌਲਦਾਾਰ (ਐਚ.ਸੀ.) ਅਤੇ ਵੱਖ-ਵੱਖ ਜ਼ਿਲਿ੍ਹਆਂ ਵਿਚ ਤਾਇਨਾਤ 42 ਸਿਪਾਹੀ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ, ਜੋ ਇੱਥੇ ਪੰਜਾਬ ਪੁਲੀਸ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਆਪੋ-ਆਪਣੇ ਜ਼ਿਲਿ੍ਹਆਂ ਅਤੇ ਕਮਿਸ਼ਨਰੇਟਾਂ ਦੇ ਸੀ.ਪੀਜ਼/ਐਸ.ਐਸ.ਪੀਜ਼. ਉਨ੍ਹਾਂ ਮਾਮਲਿਆਂ ਦੀ ਪਛਾਣ ਕਰ ਰਹੇ ਹਨ , ਜਿੰਨਾਂ ਵਿੱਚ ਪੁਲਿਸ ਅਧਿਕਾਰੀ ਐਫ.ਆਈ.ਆਰ. ਵਿੱਚ ਲੋੜੀਂਦੇ ਹਨ, ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਜਾਂ ਭ੍ਰਿਸ਼ਟ ਗਤੀਵਿਧੀਆਂ  ਵਿੱਚ ਸ਼ਾਮਲ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਸਬੂਤਾਂ ਦੀ  ਬਾਰੀਕੀ ਨਾਲ ਜਾਂਚ ਕਰ ਰਹੇ ਹਨ ਅਤੇ ਹਰੇਕ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰਨ ਲਈ ਢੁਕਵੀਂ ਪ੍ਰਕਿਰਿਆ ਅਪਣਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ, ਫ਼ਰੀਦਕੋਟ ਜ਼ਿਲ੍ਹੇ ਵਿੱਚ ਥਾਦਾ ਸਾਦਿਕ ਦੇ ਇੱਕ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.)  ਅਤੇ ਦੋ ਸਿਪਾਹੀਆਂ ਨੂੰ ਜ਼ਬਰਨ ਪੈਸਾ ਵਸੂਲੀ ਵਿੱਚ ਸ਼ਾਮਲ ਪਾਏ ਜਾਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਪੁਲੀਸ ਦੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ ਟੌਲਰੈਂਸ ਨੀਤੀ’ ਵਾਲੀ ਵਚਨਬੱਧਤਾ ਦ੍ਰਿੜਾਉਂਦੇ ਹੋਏ ਡੀ.ਜੀ.ਪੀ. ਪੰਜਾਬ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ,‘‘ ਪੰਜਾਬ ਪੁਲੀਸ ਵਿੱਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ’’।

ਜ਼ਿਲ੍ਹਾਵਾਰ ਬਰਖਾਸਤ ਕੀਤੇ ਗਏ ਮੁਲਾਜ਼ਮਾਂ ਦਾ ਡਾਟਾ
ਸੀਪੀ ਅੰਮ੍ਰਿਤਸਰ: 2
ਸੀਪੀ ਜਲੰਧਰ : 2
ਸੀਪੀ ਲੁਧਿਆਣਾ: 4
ਬਟਾਲਾ: 2
ਬਠਿੰਡਾ: 2
ਫਤਹਿਗੜ੍ਹ ਸਾਹਿਬ : 1
ਫਾਜ਼ਿਲਕਾ: 2
ਫਰੀਦਕੋਟ: 3
ਫਿਰੋਜ਼ਪੁਰ: 1
ਗੁਰਦਾਸਪੁਰ: 1
ਹੁਸ਼ਿਆਰਪੁਰ: 4
ਜਲੰਧਰ ਦਿਹਾਤੀ: 2
ਕਪੂਰਥਲਾ: 4
ਖੰਨਾ: 1
ਲੁਧਿਆਣਾ ਦਿਹਾਤੀ : 3
ਮਾਨਸਾ: 1
ਮਲੇਰਕੋਟਲਾ: 1
ਪਠਾਨਕੋਟ: 1
ਪਟਿਆਲਾ: 5
ਰੂਪਨਗਰ: 1
ਸ੍ਰੀ ਮੁਕਤਸਰ ਸਾਹਿਬ : 2
ਸੰਗਰੂਰ: 2
ਐਸ.ਏ.ਐਸ.ਨਗਰ: 2
ਐਸ ਬੀ ਐਸ ਨਗਰ: 1
ਤਰਨਤਾਰਨ: 2

Published on: ਫਰਵਰੀ 19, 2025 9:15 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।