ਮੈਡੀਕਲ ਕਰਵਾਉਣ ਲਈ ਲਿਆਂਦੇ ਦੋ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ, ਕਾਫੀ ਭੱਜ-ਦੌੜ ਤੋਂ ਬਾਅਦ ਦੋਵੇਂ ਕਾਬੂ

ਪੰਜਾਬ

ਮੈਡੀਕਲ ਕਰਵਾਉਣ ਲਈ ਲਿਆਂਦੇ ਦੋ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ, ਕਾਫੀ ਭੱਜ-ਦੌੜ ਤੋਂ ਬਾਅਦ ਦੋਵੇਂ ਕਾਬੂ
ਲੁਧਿਆਣਾ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਅੱਜ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਹੰਗਾਮਾ ਹੋ ਗਿਆ। ਪੁਲੀਸ ਮੁਲਾਜ਼ਮ ਦੋ ਕੈਦੀਆਂ ਨੂੰ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਲੈ ਕੇ ਆਏ ਸਨ। ਦੋਵੇਂ ਕੈਦੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਏ ਸਨ। ਪਰ ਕੁਝ ਦੇਰ ਬਾਅਦ ਪੁਲਿਸ ਮੁਲਾਜ਼ਮਾਂ ਨੇ ਦੋਵਾਂ ਕੈਦੀਆਂ ਨੂੰ ਕਾਬੂ ਕਰ ਲਿਆ।
ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਏਐਸਆਈ ਪਰਮਜੀਤ ਸਿੰਘ ਪੁਲੀਸ ਚੌਕੀ ਧਰਮਪੁਰਾ ਤੋਂ ਦੋ ਕੈਦੀਆਂ ਖੁਸ਼ਕਰਨ ਅਤੇ ਹਰਚਰਨ ਦਾ ਮੈਡੀਕਲ ਕਰਵਾਉਣ ਆਏ ਸਨ। ਦੋਵੇਂ ਕੈਦੀ ਪੁਲਿਸ ਵਾਲਿਆਂ ਨੂੰ ਚਕਮਾ ਦੇ ਕੇ ਭੱਜ ਗਏ। ਪੁਲਸ ਮੁਲਾਜ਼ਮਾਂ ਨੇ ਕੈਦੀਆਂ ਦੀ ਇਧਰ-ਉਧਰ ਤਲਾਸ਼ ਕੀਤੀ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਦੋਵਾਂ ਨੂੰ ਕਾਬੂ ਕਰ ਲਿਆ।
ਜਾਂਚ ਅਧਿਕਾਰੀ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਕੈਦੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਸੀ, ਪਰ ਮੌਕੇ ’ਤੇ ਹੀ ਫੜ ਲਏ ਗਏ। ਦੋਵੇਂ ਕੈਦੀਆਂ ਨੂੰ ਸਜ਼ਾ ਸੁਣਾਈ ਗਈ ਹੈ। ਅੱਜ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਜੇਲ੍ਹ ਭੇਜਣਾ ਹੈ। ਉਸ ਨੂੰ ਸਨੈਚਿੰਗ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਦੂਜੇ ਪਾਸੇ ਕੈਦੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਨਹੀਂ ਕੀਤੀ।

Published on: ਫਰਵਰੀ 19, 2025 4:51 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।