ਸਰਕਾਰ ਨੇ ਭ੍ਰਿਸ਼ਟਾਚਾਰ ਕਰਨ ਵਾਲੇ 52 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ

ਪੰਜਾਬ

ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਕਰਨ ਵਾਲੇ 52 ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ, ਮੁਕਤਸਰ ਦੇ ਡੀਸੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬਰਖਾਸਤ ਕੀਤੇ ਜਾਣ ਵਾਲੇ 52 ਪੁਲਿਸ ਮੁਲਾਜ਼ਮਾਂ ਵਿੱਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਪੱਧਰ ਤੱਕ ਦੇ ਅਧਿਕਾਰੀ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਭਾਵੇਂ ਉਹ ਕੋਈ ਵੀ ਅਧਿਕਾਰੀ ਹੋਵੇ ਜਾਂ ਕਾਂਸਟੇਬਲ, ਗਲਤ ਕੰਮ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਫਰੀਦਕੋਟ ਵਿੱਚ ਇੱਕ ਅਧਿਕਾਰੀ ਨੇ ਕੁਝ ਗਲਤ ਕੀਤਾ ਅਤੇ ਉਸ ਵਿਰੁੱਧ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਡੀਜੀਪੀ ਪੰਜਾਬ ਯਾਦਵ ਨੇ ਨਸ਼ਿਆਂ ਦੀ ਰੋਕਥਾਮ ਲਈ ਇੱਕ ਵਟਸਐਪ ਨੰਬਰ ਵੀ ਜਾਰੀ ਕੀਤਾ ਹੈ।

Published on: ਫਰਵਰੀ 19, 2025 4:30 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।