ਰਾਂਚੀ, 19 ਫਰਵਰੀ, ਦੇਸ਼ ਕਲਿੱਕ ਬਿਓਰੋ :
ਕੁਝ ਮਹੀਨੇ ਪਹਿਲਾਂ ਚੋਣ ਜਿੱਤ ਕੇ ਬਣੀ ਸਰਕਾਰ ਨੇ ਰਾਜ ਦੇ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿਚ 7 ਤੋਂ 12 ਪ੍ਰਤੀਸ਼ਤ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਸੰਬੰਧਿਤ ਪ੍ਰਸਤਾਵ ਨੂੰ ਮੰਗਲਵਾਰ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿਚ ਮਨਜ਼ੂਰੀ ਦੇ ਦਿੱਤੀ ਗਈ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਵਾਧਾ ਪਿਛਲੇ ਸਾਲ 1 ਜੁਲਾਈ ਤੋਂ ਲਾਗੂ ਹੋਵੇਗਾ।
ਝਾਰਖੰਡ ਸਰਕਾਰ ਨੇ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਅਗਵਾਈ ‘ਚ ਕੀਤੇ ਉਪਰੋਕਤ ਫੈਸਲੇ ਨਾਲ ਸਾਰੇ ਮੁਲਾਜਮਾਂ ‘ਚ ਖੁਸ਼ੀ ਪਾਈ ਜਾ ਰਹੀ ਹੈ।
Published on: ਫਰਵਰੀ 19, 2025 8:57 ਪੂਃ ਦੁਃ