CM ਦਫਤਰ ਦੇ ਘਿਰਾਓ ਲਈ ਪਹੁੰਚੇ ਰਵਨੀਤ ਬਿੱਟੂ ਦੀ ਪੁਲਿਸ ਨਾਲ ਤਿੱਖੀ ਬਹਿਸ
ਚੰਡੀਗੜ੍ਹ: 19 ਫਰਵਰੀ, ਦੇਸ਼ ਕਲਿੱਕ ਬਿਓਰੋ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰ ਅੱਗੇ ਘਿਰਾਓ ਕਰਨ ਲਈ ਪਹੁੰਚੇ ਤਾਂ ਪੁਲਿਸ ਮੁਲਾਜ਼ਮਾਂ ਵੱਲੋਂ ਰੋਕੇ ਜਾਣ ‘ਤੇ ਉਨ੍ਹਾਂ ਵਿਚਕਾਰ ਤਿੱਖੀ ਬਹਿਸ ਹੋ ਗਈ। ਉਹ ਆਪਣੇ ਸਾਥੀਆਂ ‘ਤੇ ਦਰਜ ਕੇਸਾਂ ਨੂੰ ਲੈ ਕੇ ਸੀ ਐਮ ਦਫਤਰ ਦਾ ਘਿਰਾਓ ਕਰਨ ਲਈ ਪਹੁੰਚੇ ਸਨ। ਚੰਡੀਗੜ੍ਹ ਪੁਲਿਸ ਵੱਲੋਂ ਰਵਨੀਤ ਬਿੱਟੂ ਦੇ ਕਾਫਲੇ ਦਾ ਰਾਹ ਰੋਕਣ ‘ਤੇ ਰਵਨੀਤ ਬਿੱਟੂ ਦੀ ਸਕਿਉਰਟੀ ਅਤੇ ਚੰਡੀਗੜ੍ਹ ਪੁਲਿਸ ਦੇ ਵਿੱਚ ਵੀ ਤਕਰਾਰ ਹੋਈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਭਾਜਪਾ ਵਰਕਰਾਂ ਉਤੇ ਮਾਮਲਾ ਦਰਜ ਕੀਤਾ ਗਿਆ ਉਦੋਂ ਤੋਂ ਹੀ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਸਮਾਂ ਮੰਗ ਰਹੇ ਹਨ ਪਰ ਉਨ੍ਹਾਂ ਨੂੰ ਸਮਾਂ ਨਾ ਦਿੱਤੇ ਜਾਣ ਕਾਰਨ ਉਹ ਅੱਜ ਸਿੱਧੇ ਮੁੱਖ ਮੰਤਰੀ ਦੀ ਰਿਹਾਇਸ਼ ਉੱਤੇ ਪਹੁੰਚੇ ਹਨ।
Published on: ਫਰਵਰੀ 19, 2025 1:46 ਬਾਃ ਦੁਃ