ਫਤਹਿਗੜ੍ਹ ਸਾਹਿਬ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਦੇਰ ਰਾਤ ਫ਼ਤਹਿਗੜ੍ਹ ਸਾਹਿਬ ਵਿਖੇ ਅਚਨਚੇਤ ਨਿਰੀਖਣ ਕੀਤਾ।ਉਨ੍ਹਾਂ ਸਿਵਲ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਦਾ ਦੌਰਾ ਕੀਤਾ। ਮੰਤਰੀ ਦੇ ਅਚਾਨਕ ਆਉਣ ਨਾਲ ਹਸਪਤਾਲ ਦੇ ਸਟਾਫ਼ ਵਿੱਚ ਹੜਕੰਪ ਮਚ ਗਿਆ।
ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸਭ ਤੋਂ ਪਹਿਲਾਂ ਸਟਾਫ਼ ਦੀ ਹਾਜ਼ਰੀ ਦੀ ਜਾਂਚ ਕੀਤੀ। ਇਸ ਤੋਂ ਬਾਅਦ ਉਹ ਮਰੀਜ਼ਾਂ ਨੂੰ ਮਿਲੇ। ਉਨ੍ਹਾਂ ਨੇ ਮਰੀਜ਼ਾਂ ਤੋਂ ਕਈ ਸਵਾਲ ਪੁੱਛੇ ਅਤੇ ਹਸਪਤਾਲ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ। ਇਨ੍ਹਾਂ ਵਿੱਚ ਦਵਾਈਆਂ ਦੀ ਉਪਲਬਧਤਾ, ਸਟਾਫ ਦਾ ਵਿਵਹਾਰ ਅਤੇ ਇਲਾਜ ਦੀ ਗੁਣਵੱਤਾ ਸ਼ਾਮਲ ਸੀ। ਮੰਤਰੀ ਨੇ ਭਰੋਸਾ ਦਿਵਾਇਆ ਕਿ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
Published on: ਫਰਵਰੀ 19, 2025 1:19 ਬਾਃ ਦੁਃ