ਰੇਖਾ ਗੁਪਤਾ ਅੱਜ ਦਿੱਲੀ ਦੇ 7ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ
ਨਵੀਂ ਦਿੱਲੀ, 20 ਫਰਵਰੀ, ਦੇਸ਼ ਕਲਿਕ ਬਿਊਰੋ :
ਰੇਖਾ ਗੁਪਤਾ ਅੱਜ ਦਿੱਲੀ ਦੇ 7ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਹੋਣਗੇ। ਉਹ ਦੁਪਹਿਰ 12 ਵਜੇ ਰਾਮਲੀਲਾ ਮੈਦਾਨ ‘ਚ ਸਹੁੰ ਚੁੱਕਣਗੇ। ਉਨ੍ਹਾਂ ਦੇ ਨਾਲ 6 ਮੰਤਰੀ ਵੀ ਸਹੁੰ ਚੁੱਕ ਸਕਦੇ ਹਨ।
ਬੁੱਧਵਾਰ ਸ਼ਾਮ ਨੂੰ ਵਿਧਾਇਕ ਦਲ ਦੀ ਬੈਠਕ ‘ਚ ਰੇਖਾ ਗੁਪਤਾ ਨੂੰ ਮੁੱਖ ਮੰਤਰੀ ਚੁਣਿਆ ਗਿਆ।ਸੂਤਰਾਂ ਮੁਤਾਬਕ ਆਰਐਸਐਸ ਨੇ ਰੇਖਾ ਗੁਪਤਾ ਦਾ ਨਾਂ ਸੁਝਾਇਆ ਸੀ, ਜਿਸ ਨੂੰ ਭਾਜਪਾ ਨੇ ਸਵੀਕਾਰ ਕਰ ਲਿਆ।
ਵਿਧਾਇਕ ਦਲ ਦੀ ਬੈਠਕ ‘ਚ ਸਤੀਸ਼ ਉਪਾਧਿਆਏ ਅਤੇ ਵਿਜੇਂਦਰ ਗੁਪਤਾ ਨੇ ਰੇਖਾ ਗੁਪਤਾ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ।
Published on: ਫਰਵਰੀ 20, 2025 8:09 ਪੂਃ ਦੁਃ