ਚੰਡੀਗੜ੍ਹ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਕੋਲੋਂ 32 ਕੈਲੀਬਰ ਪਿਸਤੌਲ ਅਤੇ 5 ਕਾਰਤੂਸ ਬਰਾਮਦ ਹੋਏ ਹਨ। ਉਸ ਦੀ ਪਛਾਣ ਸੁਖਚੈਨ ਉਰਫ ਭੁਜੀਆ ਵਜੋਂ ਹੋਈ ਹੈ।
ਉਹ ਭੀਖੀ ਮਾਨਸਾ ਵਿਖੇ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਸ਼ਾਮਲ ਸੀ। ਪੁਲਸ ਕਾਫੀ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਮੁਲਜ਼ਮ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਵਰਗੇ ਕਈ ਅਪਰਾਧਿਕ ਮਾਮਲੇ ਦਰਜ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।
Published on: ਫਰਵਰੀ 20, 2025 5:24 ਬਾਃ ਦੁਃ