ਪੰਜਾਬ ਪੁਲਿਸ ਦੀ ਮਹਿਲਾ SHO ਮੁਅੱਤਲ
ਸ੍ਰੀ ਮੁਕਤਸਰ ਸਾਹਿਬ, 20 ਫਰਵਰੀ, ਦੇਸ਼ ਕਲਿਕ ਬਿਊਰੋ :
ਮਲੋਟ ’ਚ ਭ੍ਰਿਸ਼ਟਾਚਾਰ ਦੇ ਖਿਲਾਫ਼ ਇਕ ਵੱਡੀ ਕਾਰਵਾਈ ਹਾਸਲ ਕਰਦਿਆਂ, ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਥਾਣਾ ਸਿਟੀ ਮਲੋਟ ਦੀ ਐਸ.ਐਚ.ਓ., ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਸੂਤਰਾਂ ਅਨੁਸਾਰ, ਕੁਝ ਦਿਨ ਪਹਿਲਾਂ ਮਲੋਟ ਵਿੱਚ ਚੋਰੀ ਹੋਈਆਂ ਦੋ ਕਾਰਾਂ ਦਾ ਮਾਮਲਾ ਚਰਚਾ ‘ਚ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਕੁਝ ਵਿਅਕਤੀਆਂ ਨੂੰ ਪਰਚੇ ਵਿੱਚ ਰਿਆਇਤ ਦੇਣ ਦੀ ਗੱਲ ਚੱਲ ਰਹੀ ਸੀ, ਜਿਸ ਨੂੰ ਦੇਖਦੇ ਹੋਏ ਐਸ.ਐਸ.ਪੀ. ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰਵਾਈ।
ਮੁੱਢਲੀ ਜਾਂਚ ਵਿੱਚ ਗੜਬੜੀ ਦੇ ਸੰਕੇਤ ਮਿਲਣ ’ਤੇ ਐਸ.ਐਚ.ਓ. ਹਰਪ੍ਰੀਤ ਕੌਰ ਨੂੰ ਮੁਅੱਤਲ ਕਰਕੇ ਪੁਲਿਸ ਲਾਈਨ ਹਾਜ਼ਰ ਹੋਣ ਦੇ ਹੁਕਮ ਜਾਰੀ ਕਰ ਦਿੱਤੇ ਗਏ।
Published on: ਫਰਵਰੀ 20, 2025 11:09 ਪੂਃ ਦੁਃ