ਪੰਜਾਬ ਸਰਕਾਰ ਨਸ਼ੇ ਦੇ ਕੋਹੜ ਦਾ ਮੁਕੰਮਲ ਖਾਤਮਾ ਕਰਨ ਲਈ ਕਰ ਰਹੀ ਹੈ ਹਰ ਸੰਭਵ ਉਪਰਾਲੇ : ਮਾਸਟਰ ਜਗਸੀਰ ਸਿੰਘ

Punjab

ਯੂਥ ਕਲੱਬ ਸਮਾਜ ਦੀ ਭਲਾਈ ਲਈ ਨੇਕ ਉਪਰਾਲੇ ਕਰਦੇ ਰਹਿਣ : ਡਿਪਟੀ ਕਮਿਸ਼ਨਰ

*ਸਮਾਜ ਭਲਾਈ ਦੇ ਕਾਰਜਾਂ ਚ ਵੱਧ ਚੜ੍ਹ ਕੇ ਲਿਆ ਜਾਵੇ ਹਿੱਸਾ : ਜਤਿੰਦਰ ਭੱਲਾ

*15 ਪੇਂਡੂ ਯੁਵਕ ਕਲੱਬਾਂ ਨੂੰ 5 ਲੱਖ 51 ਹਜ਼ਾਰ ਰੁਪਏ ਦੇ ਸਹਾਇਤਾ ਗ੍ਰਾਂਟ ਚੈਕਾਂ ਦੀ ਕੀਤੀ ਵੰਡ

ਬਠਿੰਡਾ, 20 ਫਰਵਰੀ : ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਚੋਂ ਨਸ਼ੇ ਦੇ ਕੋਹੜ ਦਾ ਮੁਕੰਮਲ ਖਾਤਮਾ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ (ਭੁੱਚੋ ਮੰਡੀ) ਮਾਸਟਰ ਜਗਸੀਰ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚ ਸਮਾਜ ਦੀ ਭਲਾਈ ਲਈ ਕੰਮ ਕਰ ਰਹੇ 15 ਪੇਂਡੂ ਕਲੱਬਾਂ ਨੂੰ 5 ਲੱਖ 51 ਹਜ਼ਾਰ ਰੁਪਏ ਦੇ ਚੈਕਾਂ ਦੀ ਵੰਡ ਕਰਨ ਉਪਰੰਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

           ਇਸ ਦੌਰਾਨ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਪੰਜਾਬ ਚ ਯੂਥ ਕਲੱਬਾਂ ਦਾ ਬਹੁਤ ਅਹਿਮ ਤੇ ਵੱਡਾ ਰੋਲ ਹੈ। ਇਸ ਦੌਰਾਨ ਉਨ੍ਹਾਂ ਯੂਥ ਕਲੱਬਾਂ ਨੂੰ ਕਿਹਾ ਕਿ ਉਹ ਇੱਕਜੁੱਟ ਹੋ ਕੇ ਸਮਾਜ ਭਲਾਈ ਲਈ ਕੰਮ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਤੋਂ ਇਲਾਵਾ ਪੰਜਾਬ ਦੇ ਪੁਰਾਣੇ ਇਤਿਹਾਸ ਬਾਰੇ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੇ ਪਿੰਡਾਂ/ਸ਼ਹਿਰਾਂ ਚ ਵੱਧ ਤੋਂ ਵੱਧ ਸੈਮੀਨਾਰ ਲਗਾ ਕੇ ਨਸ਼ਿਆਂ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਾਣੂ ਕਰਵਾ ਕੇ ਆਉਣ ਵਾਲੀ ਪੀੜ੍ਹੀ ਨੂੰ ਪੂਰਨ ਜਾਗਰੂਕ ਕਰਵਾਉਣ। ਉਨ੍ਹਾਂ ਕਲੱਬਾਂ ਨੂੰ ਇਹ ਵੀ ਕਿਹਾ ਕਿ ਜਿੰਮੇਵਾਰੀ ਨਾਲ ਟੀਚਾ ਮਿੱਥ ਕੇ ਆਪਣੇ ਪਿੰਡਾਂ ਅਤੇ ਲੋਕ ਭਲਾਈ ਲਈ ਨੇਕ ਕਾਰਜ ਕਰਨ।

            ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚੋਂ ਪਹੁੰਚੇ ਹੋਏ ਕਲੱਬਾਂ ਵਧਾਈ ਦਿੰਦਿਆਂ ਕਿਹਾ ਕਿ ਹਰ ਪਿੰਡ ਵਿੱਚ ਕਲੱਬ ਦਾ ਸਰਗਰਮ ਹੋਣਾ ਜ਼ਰੂਰੀ ਤੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਯੂਥ ਕਲੱਬਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡ, ਸ਼ਹਿਰ ਅਤੇ ਸਮਾਜ ਦੀ ਭਲਾਈ ਲਈ ਨੇਕ ਉਪਰਾਲੇ ਕਰਦੇ ਰਹਿਣ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਵੱਧ ਤੋਂ ਵੱਧ ਅਜਿਹੇ ਨੇਕ ਕਾਰਜ ਕੀਤੇ ਜਾਣ ਜਿਨ੍ਹਾਂ ਨਾਲ ਨੌਜਵਾਨ ਪ੍ਰਭਾਵਿਤ ਹੋ ਕੇ ਯੂਥ ਕਲੱਬਾਂ ਨਾਲ ਜੁੜਨ।  

            ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ। ਉਹਨਾਂ ਕਿਹਾ ਕਿ ਸਮਾਜ ਨੂੰ ਸੁਧਾਰਨਾ ਸਾਡੀ ਨਿੱਜੀ ਜਿੰਮੇਵਾਰੀ ਹੈ। ਉਹਨਾਂ ਕਲੱਬਾਂ ਨੂੰ ਸਮਾਜ ਚ ਵਧੀਆ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਲੱਬਾਂ ਨੂੰ ਕਿਹਾ ਕਿ ਪਿੰਡਾਂ ਅੰਦਰ ਖੇਡਾਂ ਨੂੰ ਵੱਧ ਤੋਂ ਵੱਧ ਉਤਸਾਹਿਤ ਕੀਤਾ ਜਾਵੇ। ਉਹਨਾਂ ਇਹ ਵੀ ਕਿਹਾ ਕਿ ਕਿਸੇ ਤਰ੍ਹਾਂ ਦੀ ਵੀ ਸਮੱਸਿਆ ਆਉਂਦੀ ਹੈ ਤਾਂ ਦਫਤਰ ਵਿਖੇ ਆ ਕੇ ਸੰਪਰਕ ਕਰ ਸਕਦੇ ਹਨ।

           ਇਸ ਦੌਰਾਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ ਨੇ ਵੱਖ-ਵੱਖ ਪਿੰਡਾਂ ਤੋਂ ਆਏ ਯੂਥ ਕਲੱਬਾਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਸਮਾਜ ਭਲਾਈ ਦੇ ਕਾਰਜਾਂ ਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਯੂਥ ਕਲੱਬਾਂ ਨਾਲ ਜੋੜਿਆ ਜਾਵੇ।

           ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਰਘਵੀਰ ਸਿੰਘ ਮਾਨ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਯੂਥ ਕਲੱਬਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ

Published on: ਫਰਵਰੀ 20, 2025 6:34 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।