ਜਲੰਧਰ: ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ
ਜਲੰਧਰ: 20 ਫਰਵਰੀ, ਦੇਸ਼ ਕਲਿੱਕ ਬਿਓਰੋ
ਜਲੰਧਰ ਵਿੱਚ ਟੀ ਵੀ ਸੈਂਟਰ ਕੋਲ ਬਲੈਰੋ ਪਿੱਕਅੱਪ ਦੀ ਚਪੇਟ ‘ਚ ਆਉਣ ਕਾਰਨ ਐਕਟਿਵਾ ਸਵਾਰ ਦੋ ਦੋਸਤਾਂ ਦੀ ਮੌਤ ਹੋ ਗਈ। ਜਦੋਂਕਿ ਬਲੈਰੋ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕਾਂ ਦੀ ਪਛਾਣ ਬਸਤੀ ਵਾਸੀ 30 ਸਾਲਾ ਪੰਕਜ ਨਿਜ਼ਾਤਮ ਅਤੇ 31 ਸਾਲਾ ਮੋਹਿਤ ਵਜੋਂ ਹੋਈ ਹੈ। ਹਾਦਸੇ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਜਿਸ ਤੋਂ ਬਾਅਦ ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਦੋਸਤਾਂ ਦਾ ਸਪੋਰਟਸ ਮਾਰਕੀਟ ਵਿੱਚ ਕਾਰੋਬਾਰ ਸੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਨਾਲ ਹੀ ਨੁਕਸਾਨੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Published on: ਫਰਵਰੀ 20, 2025 12:58 ਬਾਃ ਦੁਃ