ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਵੱਲੋਂ ਪੰਥਕ ਮੁੱਦਿਆਂ ਨੂੰ ਲੈ ਕੇ ਫਗਵਾੜਾ ਵਿਖੇ ਪੰਥਕ ਨੁਮਾਇੰਦਿਆਂ ਦੀ ਇਕੱਤਰਤਾ ਅੱਜ
ਮੋਰਿੰਡਾ: 21 ਫਰਵਰੀ, ਭਟੋਆ
ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਵੱਲੋਂ ਪੰਥਕ ਮੁੱਦਿਆਂ ਨੂੰ ਲੈ ਕੇ ਫਗਵਾੜਾ ਵਿਖੇ ਅੱਜ ਪੰਥਕ ਨੁਮਾਇੰਦਿਆਂ ਦੀ ਵਿਸ਼ਾਲ ਇਕੱਤਰਤਾ ਸੱਦੀ ਗਈ ਹੈ ਜਿਸ ਵਿੱਚ ਸਿੱਖ ਪੰਥ ਨੂੰ ਦਰਪੇਸ਼ ਧਾਰਮਿਕ ਰਾਜਨੀਤਿਕ ਤੇ ਸਮਾਜਿਕ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ 1920 ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਮੁੰਡੀਆਂ ਨੇ ਦੱਸਿਆ ਕਿ ਭਾਈ ਘਨਈਆ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ 22 ਫਰਵਰੀ ਨੂੰ 12 ਵਜੇ ਸੁੱਤੀ ਗਈ ਪੰਥਕ ਨੁਮਾਇੰਦਿਆਂ ਦੀ ਇਕੱਤਰਤਾ ਵਿੱਚ ਹੋਰਨਾਂ ਤੋਂ ਬਿਨਾਂ ਬਾਬਾ ਸਰਬਜੋਤ ਸਿੰਘ ਬੇਦੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਅਕਾਲੀ ਦਲ 1920 ਦੇ ਪ੍ਰਧਾਨ ਸਰਦਾਰ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਅਤੇ ਹੋਰ ਧਾਰਮਿਕ ਰਾਜਸੀ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਸ਼ਮੂਲੀਅਤ ਕਰਨਗੇ ਉਹਨਾਂ ਦੱਸਿਆ ਕਿ ਇਸ ਇਕੱਤਰਤਾ ਵਿੱਚ ਪੰਥਕ ਪਰੰਪਰਾਵਾਂ ਤੇ ਸਿੱਖ ਸਿਧਾਂਤਾਂ ਨੂੰ ਬਚਾਉਣ ਲਈ, ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਜਾਰੀ ਗੁਰਮਤਿਆ ਉੱਪਰ ਪਹਿਰਾ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਖੁਦ ਮੁਖਤਿਆਰੀ ਬਹਾਲ ਕਰਨ ਲਈ ਅਤੇ ਪੰਚ ਪ੍ਰਧਾਨੀ ਰਵਾਇਤ ਅਨੁਸਾਰ ਪੰਥਕ ਸਿਆਸਤ ਦੀ ਅਗਵਾਈ ਕਰਨ ਸਬੰਧੀ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ ਸ੍ਰੀ ਮੁੰਡੀਆਂ ਨੇ ਸਮੂਹ ਸਿੱਖ ਜਥੇਬੰਦੀਆਂ ਇਸ ਇਕੱਤਰਤਾ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।
Published on: ਫਰਵਰੀ 21, 2025 4:09 ਬਾਃ ਦੁਃ