ਨਵੀਂ ਦਿੱਲੀ, 21 ਫਰਵਰੀ, ਦੇਸ਼ ਕਲਿੱਕ ਬਿਓਰੋ :
ਨਵੀਂ ਬਣੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅਹੁਦਾ ਸੰਭਾਲਦਿਆਂ ਹੀ ਵੱਡੇ ਐਕਸ਼ਨ ਲੈਣਾ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਰੇਖਾ ਵੱਲੋਂ ਉਨ੍ਹਾਂ ਸਾਰੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਮੂਲ ਕੈਡਰ ਵਿੱਚ ਰਿਪੋਰਟ ਕਰਨ ਲਈ ਕਿਹਾ ਹੈ ਜੋ ਪਿਛਲੀ ਸਰਕਾਰ ਦੌਰਾਨ ਦੂਜੀ ਥਾਂ ਉਤੇ ਨਿਯੁਕਤ ਕੀਤੇ ਗਏ ਸਨ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਅਤੇ ਮੰਤਰੀਆਂ ਦੇ ਵਿਅਕਤੀਗਤ ਸਟਾਫ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਹਨ।
Published on: ਫਰਵਰੀ 21, 2025 11:50 ਪੂਃ ਦੁਃ