ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇ
ਵਾਸਿੰਗਟਨ, 21 ਫਰਵਰੀ, ਦੇਸ਼ ਕਲਿਕ ਬਿਊਰੋ :
ਭਾਰਤੀ ਮੂਲ ਦੇ ਕਸ਼ਯਪ ਕਸ਼ ਪਟੇਲ ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਦੇ ਡਾਇਰੈਕਟਰ ਬਣ ਗਏ ਹਨ। ਅਮਰੀਕੀ ਸੰਸਦ ਦੇ ਉਪਰਲੇ ਸਦਨ ਸੈਨੇਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵੀਰਵਾਰ ਨੂੰ ਹੋਈ ਵੋਟਿੰਗ ਦੌਰਾਨ ਉਹ 51-49 ਦੇ ਮਾਮੂਲੀ ਬਹੁਮਤ ਨਾਲ ਇਸ ਅਹੁਦੇ ਲਈ ਚੁਣੇ ਗਏ।
ਡੈਮੋਕ੍ਰੇਟਿਕ ਪਾਰਟੀ ਦੇ ਸੰਸਦ ਮੈਂਬਰਾਂ ਤੋਂ ਇਲਾਵਾ ਦੋ ਰਿਪਬਲਿਕਨ ਸੰਸਦ ਮੈਂਬਰਾਂ ਸੂਜ਼ਨ ਕੋਲਿਨਸ ਅਤੇ ਲੀਜ਼ਾ ਮੁਰਕੋਵਸਕੀ ਨੇ ਵੀ ਪਟੇਲ ਦੇ ਖਿਲਾਫ ਵੋਟ ਕੀਤਾ।ਵਿਰੋਧੀ ਡੈਮੋਕ੍ਰੇਟਿਕ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਡਰ ਹੈ ਕਿ ਅਹੁਦਾ ਸੰਭਾਲਣ ਤੋਂ ਬਾਅਦ ਕਸ਼ ਪਟੇਲ ਡੋਨਾਲਡ ਟਰੰਪ ਦੇ ਹੁਕਮਾਂ ਦੀ ਪਾਲਣਾ ਕਰਨਗੇ ਅਤੇ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣਗੇ।
Published on: ਫਰਵਰੀ 21, 2025 12:08 ਬਾਃ ਦੁਃ