ਹਰਜਿੰਦਰ ਸਿੰਘ ਧਾਮੀ ਆਪਣੇ ਅਸਤੀਫੇ ਉਤੇ ਮੁੜ ਵਿਚਾਰ ਕਰਨ : ਅੰਤ੍ਰਿੰਗ ਕਮੇਟੀ

ਪੰਜਾਬ

ਅੰਮ੍ਰਿਤਸਰ, 21 ਫਰਵਰੀ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਐਸਜੀਪੀਸੀ ਦੀ ਪ੍ਰਧਾਨਗੀ ਤੋਂ ਦਿੱਤੇ ਗਏ ਅਸਤੀਫੇ ਉਤੇ ਵਿਚਾਰ ਚਰਚਾ ਹੋਈ। ਅੰਤ੍ਰਿੰਗ ਕਮੇਟੀ ਨੇ ਫਿਲਹਾਲ ਅਸਤੀਫੇ ਨੂੰ ਮਨਜ਼ੂਰ ਨਾ ਕਰਦੇ ਹੋਏ ਧਾਮੀ ਨੂੰ ਮੁੜ ਤੋਂ ਵਿਚਾਰ ਕਰਨ ਲਈ ਕਿਹਾ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਅੰਤ੍ਰਿੰਗ ਕਮੇਟੀ ਦਾ ਇਕ ਪੰਜ ਮੈਂਬਰੀ ਵਫਦ ਬਲਦੇਵ ਸਿੰਘ ਕਲਿਆਣ ਦੀ ਅਗਵਾਈ ਵਿੱਚ ਹਰਜਿੰਦਰ ਸਿੰਘ ਧਾਮੀ ਨਾਲ ਮੁਲਕਾਤ ਕਰਕੇ ਅਸਤੀਫੇ ਬਾਰੇ ਮੁੜ ਤੋਂ ਵਿਚਾਰ ਕਰਨ ਲਈ ਕਹਿਣਗੇ। ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਸ. ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਜੋ ਫੈਸਲਾ ਲਿਆ ਗਿਆ ਸੀ ਉਹ ਇਕੱਲੇ ਹਰਜਿੰਦਰ ਸਿੰਘ ਧਾਮੀ ਵੱਲੋਂ ਨਹੀਂ ਲਿਆ ਗਿਆ ਸੀ, ਉਹ ਫੈਸਲਾ ਸਾਰੇ ਕਮੇਟੀ ਦਾ ਸੀ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਗੁਰਦਵਾਰਾ ਐਕਟ 1925 ਅਨੁਸਾਰ ਅੰਤਿੰਗ ਕਮੇਟੀ ਕੋਲ ਜਥੇਦਾਰ ਨੂੰ ਹਟਾਉਣ ਦਾ ਅਧਿਕਾਰ ਹੈ। ਅੰਤ੍ਰਿੰਗ ਕਮੇਟੀ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਉਹ ਐਸਜੀਪੀਸੀ ਦੇ ਪ੍ਰਧਾਨ ਵਜੋਂ ਸੇਵਾਵਾਂ ਜਾਰੀ ਰੱਖਣ।

ਅੰਤ੍ਰਿੰਗ ਕਮੇਟੀ ਦਾ ਇਹ ਫੈਸਲਾ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਉਸ ਬਿਆਨ ਨਾਲ ਟਕਰਾਵਾਂ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਤਖਤ ਦੇ ਜੱਥੇਦਾਰਾਂ ਨੂੰ ਹਟਾਉਣ ਦਾ ਅਧਿਕਾਰ ਸ੍ਰੋਮਣੀ ਗੁਰਦਵਾਰਾ ਕਮੇਟੀ ਕੋਲ ਨਹੀਂ ਬਲਕਿ ਅਕਾਲ ਤਖਤ ਦੇ ਜਥੇਦਾਰ ਕੋਲ ਹੈ।

Published on: ਫਰਵਰੀ 21, 2025 2:20 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।