ਅੰਮ੍ਰਿਤਪਾਲ ਕੇਸ ਦੀ ਸੁਣਵਾਈ ਹੁਣ 25 ਫਰਵਰੀ ਨੂੰ
ਚੰਡੀਗੜ: 21 ਫਰਵਰੀ, ਦੇਸ਼ ਕਲਿੱਕ ਬਿਓਰੋ
ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਅੰਮ੍ਰਿਤਪਾਲ ਸਿੰਘ ਨੂੰ ਅੱਜ ਵੀ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਹੈ। ਇਸ ਪਟੀਸ਼ਨ ਵਿਚ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਲੋਕ ਸਭਾ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਅੱਜ ਇਸ ਪਟੀਸ਼ਨ ਉਤੇ ਸੁਣਵਾਈ ਹੋਈ ਹੈ। ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਉਸ ਲਈ ਸੈਸ਼ਨ ਵਿੱਚ ਹਿੱਸਾ ਲੈਣਾ ਜ਼ਰੂਰੀ ਹੈ। ਹੁਣ ਉਹਨਾਂ ਦੇ ਲੋਕ ਸਭਾ ਸ਼ੈਸ਼ਨ ‘ਚ ਸ਼ਾਮਲ ਹੋਣ ਲਈ ਪਾਈ ਰਿੱਟ ਦੀ ਸੁਣਵਾਈ 25 ਫਰਵਰੀ ਨੂੰ ਹੋਵੇਗੀ। ਅੰਮ੍ਰਿਤਪਾਲ ਪਿਛਲੇ ਲੰਬੇ ਸਮੇਂ ਤੋਂ ਆਸਾਮ ਦੀ ਡਿਬਰੂਗੜ ਜੇਲ ਵਿੱਚ ਬੰਦ ਹਨ।
Published on: ਫਰਵਰੀ 21, 2025 11:34 ਪੂਃ ਦੁਃ