ਕਪੂਰਥਲਾ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਕਪੂਰਥਲਾ ‘ਚ ਪਾਰਸਲ ਡਿਲੀਵਰੀ ਵਾਲਾ ਟਰੱਕ ਬੇਕਾਬੂ ਹੋ ਕੇ ਸੜਕ ਕਿਨਾਰੇ ਬੈਠੇ ਲੋਕਾਂ ‘ਤੇ ਚੜ੍ਹ ਗਿਆ।ਇਹ ਘਟਨਾ ਅੱਜ ਸਵੇਰੇ 8.30 ਵਜੇ ਪਿੰਡ ਖੇੜਾ ਦੋਨਾ ਨੇੜੇ ਸੁਲਤਾਨਪੁਰ ਲੋਧੀ ਰੋਡ ‘ਤੇ ਵਾਪਰੀ। ਹਾਦਸੇ ਵਿੱਚ ਧੰਨ ਸਾਗਰ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੂਜਾ ਨੌਜਵਾਨ ਸੌਰਵ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ।
ਜ਼ਖਮੀਆਂ ਨੂੰ ਪਹਿਲਾਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ। ਬਾਅਦ ‘ਚ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਵੱਡੇ ਹਸਪਤਾਲ ‘ਚ ਰੈਫਰ ਕਰ ਦਿੱਤਾ। ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸੜਕ ‘ਤੇ ਜਾਮ ਲਗਾ ਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੀ ਮੰਗ ਸੀ ਕਿ ਟਰੱਕ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਡੀਐਸਪੀ ਦੀਪ ਕਰਨ ਸਿੰਘ ਅਨੁਸਾਰ ਸਦਰ ਥਾਣਾ ਇੰਚਾਰਜ ਗੌਰਵ ਧੀਰ ਮੌਕੇ ’ਤੇ ਪੁੱਜੇ।ਉਨ੍ਹਾਂ ਧਰਨਾਕਾਰੀਆਂ ਨੂੰ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਧਰਨਾ ਸਮਾਪਤ ਹੋ ਗਿਆ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ‘ਚ ਭੇਜ ਦਿੱਤਾ ਹੈ। ਮਾਮਲੇ ਦੀ ਜਾਂਚ ਜਾਰੀ ਹੈ।
Published on: ਫਰਵਰੀ 22, 2025 2:09 ਬਾਃ ਦੁਃ