ਪਟਿਆਲਾ ਵਿਖੇ ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 16 ਲੜਕੀਆਂ ਤੇ 8 ਲੜਕੇ ਗ੍ਰਿਫਤਾਰ
ਪਟਿਆਲ਼ਾ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪਟਿਆਲਾ ਦੇ ਅਰਬਨ ਅਸਟੇਟ ਇਲਾਕੇ ‘ਚ ਛਾਪੇਮਾਰੀ ਕਰਕੇ ਪੁਲਿਸ ਨੇ ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਸਪੈਸ਼ਲ ਸੈੱਲ ਪਟਿਆਲਾ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੌਕੇ ਤੋਂ 16 ਲੜਕੀਆਂ ਅਤੇ 8 ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਫੜੀਆਂ ਗਈਆਂ ਕੁੜੀਆਂ ਵਿੱਚੋਂ 8 ਥਾਈਲੈਂਡ ਦੀਆਂ ਹਨ। ਇਹ ਕਾਰਵਾਈ ਐਸਐਸਪੀ ਡਾ: ਨਾਨਕ ਸਿੰਘ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ। ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਨੇ ਥਾਣਾ ਸ਼ਹਿਰੀ ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ।
ਪੁਲੀਸ ਨੂੰ ਪਿਛਲੇ ਕਈ ਮਹੀਨਿਆਂ ਤੋਂ ਇਸ ਸਪਾ ਸੈਂਟਰ ਬਾਰੇ ਸ਼ਿਕਾਇਤਾਂ ਮਿਲ ਰਹੀਆਂ ਸਨ। ਸਪਾ ਸੈਂਟਰ ਪਿਛਲੇ ਕਈ ਸਾਲਾਂ ਤੋਂ ਚੱਲ ਰਿਹਾ ਸੀ। ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੈਂਟਰ ਦੇ ਮਾਲਕਾਂ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਗਿਆ ਹੈ। ਹਾਲਾਂਕਿ ਅਜੇ ਤੱਕ ਮਾਲਕਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।
Published on: ਫਰਵਰੀ 22, 2025 7:29 ਪੂਃ ਦੁਃ