ਪੰਜਾਬ ਪੁਲਿਸ ਵੱਲੋਂ ਫਿਰੌਤੀ ਰੈਕੇਟ ਖਿਲਾਫ ਵੱਡੀ ਕਾਰਵਾਈ, ਹਥਿਆਰ ਤੇ ਭਾਰੀ ਮਾਤਰਾ ‘ਚ ਨਕਦੀ ਸਣੇ ਦੋ ਕਾਬੂ
ਚੰਡੀਗੜ੍ਹ, 23 ਫਰਵਰੀ, ਦੇਸ਼ ਕਲਿਕ ਬਿਊਰੋ :
ਬਟਾਲਾ ਪੁਲਿਸ ਨੇ ਫਿਰੌਤੀ ਰੈਕੇਟ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਹ ਰੈਕੇਟ ਅਮਰੀਕਾ ਸਥਿਤ ਗੈਂਗਸਟਰ ਗੁਰਦੇਵ ਜੱਸਲ ਚਲਾ ਰਿਹਾ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਹਥਿਆਰ ਅਤੇ ਭਾਰੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਗਈ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ 4 ਫਰਵਰੀ ਨੂੰ ਜੱਸਲ ਦੇ ਸਾਥੀਆਂ ਨੇ ਕਲਾਨੌਰ ਦੇ ਇਕ ਵਪਾਰੀ ਦੇ ਪੈਟਰੋਲ ਪੰਪ ‘ਤੇ ਗੋਲੀਆਂ ਚਲਾਈਆਂ ਸਨ। ਇਸ ਤੋਂ ਬਾਅਦ ਲਗਾਤਾਰ ਧਮਕੀ ਭਰੀਆਂ ਫ਼ੋਨ ਕਾਲਾਂ ਅਤੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ। ਗੈਂਗਸਟਰਾਂ ਦੇ ਧੋਖੇ ਦਾ ਸ਼ਿਕਾਰ ਹੋਏ ਕਾਰੋਬਾਰੀ ਨੇ ਆਖਰਕਾਰ 11 ਫਰਵਰੀ ਨੂੰ 50 ਲੱਖ ਰੁਪਏ ਦੀ ਫਿਰੌਤੀ ਅਦਾ ਕਰ ਦਿੱਤੀ ਸੀ।
Published on: ਫਰਵਰੀ 23, 2025 12:39 ਬਾਃ ਦੁਃ