ਪੰਜਾਬ ਸਰਕਾਰ ਸੂਬੇ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ

ਪੰਜਾਬ


ਪੰਜਾਬ ਸਰਕਾਰ ਸੂਬੇ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ

ਕਿਹਾ, ਰੋਜ਼ਗਾਰ ਦੇ ਮਾਮਲੇ ‘ਚ ਪੰਜਾਬ ਸਰਕਾਰ ਮੋਹਰੀ

10ਵੇਂ ਅੰਤਰਰਾਸ਼ਟਰੀ ਮੇਲੇ ਵਿਬਗਿਓਰ 25 ‘ਚ ਕੀਤੀ ਸ਼ਿਰਕਤ

ਬਠਿੰਡਾ, 23 ਫਰਵਰੀ : ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਕ੍ਰਾਂਤੀਕਾਰੀ ਤੇ ਯਤਨਸ਼ੀਲ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਥਾਨਕ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ 10ਵੇਂ ਅੰਤਰਰਾਸ਼ਟਰੀ ਮੇਲੇ ‘ਵਿਬਗਿਓਰ-25’ ‘ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸ. ਰਾਜਵੀਰ ਸਿੰਘ ਘੁੰਮਣ, ਗਿਆਨ ਸਿੰਘ ਮਾਨ, ਵਿਧਾਇਕ ਗਿੱਦੜਬਾਹਾ ਸ. ਹਰਦੀਪ ਸਿੰਘ ਡਿੰਪੀ ਢਿੱਲੋਂ, ਚੇਅਰਮੈਨ ਇੰਪਰੂਵਮੈਂਟ ਟਰਸਟ ਸ. ਜਤਿੰਦਰ ਸਿੰਘ ਭੱਲਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਕੈਬਨਟ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਉਨਾਂ ਨੂੰ ਆਪਣੇ ਪੈਰਾਂ ਤੇ ਖੜੇ ਕਰਨ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਹੁਣ ਤੱਕ ਸੂਬਾ ਸਰਕਾਰ ਵੱਲੋਂ ਪੰਜਾਬ ਦੇ 51000 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਇਸ ਦੌਰਾਨ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਲਈ ਹਮੇਸ਼ਾ ਤਤਪਰ ਹੈ ਅਤੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ, ਉਹਨਾਂ ਕਿਹਾ ਕਿ ਨਹਿਰਾਂ ‘ਚ ਸੁਧਾਰ ਕਰਦਿਆਂ ਪਾਣੀ ਟੇਲਾਂ ‘ਤੇ ਪਹੁੰਚਾਇਆ ਹੈ, ਜਿਸ ਕਾਰਨ ਕਿਸਾਨਾਂ ਨੂੰ ਭਰਪੂਰ ਲਾਹਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਹੁਣ ਕਿਸਾਨਾਂ ਨੂੰ ਟਿਊਬਵੈਲਾਂ ਰਾਹੀਂ ਆਪਣੇ ਖੇਤਾਂ ਨੂੰ ਪਾਣੀ ਲਗਾਉਣ ਲਈ ਦਿਨ ਵੇਲੇ ਹੀ ਬਿਜਲੀ ਸਪਲਾਈ ਦਿੱਤੀ ਜਾ ਰਹੀ, ਜਦਕਿ ਪਿਛਲੀਆਂ ਸਰਕਾਰਾਂ ਸਮੇਂ ਰਾਤ ਨੂੰ ਬਿਜਲੀ ਸਪਲਾਈ ਦਿੱਤੀ ਜਾਂਦੀ ਸੀ ਜਿਸ ਨਾਲ ਕਿਸਾਨਾਂ ਨੂੰ ਰਾਤ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।

ਸ. ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਖੇਤਰ ਵਿੱਚ ਆਮ ਲੋਕਾਂ ਦੀ ਭਲਾਈ ਲਈ ਹੋਰ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 90ਫ਼ੀਸਦੀ ਲੋਕਾਂ ਦੇ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿੰਨ੍ਹਾਂ ਦਾ ਸੂਬਾ ਵਾਸੀ ਭਰਪੂਰ ਲਾਹਾ ਲੈ ਰਹੇ ਹਨ।

ਇਸ ਦੌਰਾਨ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਉੱਤਰੀ ਭਾਰਤ ਵਿੱਚ ਮਾਲਵਾ ਖਿੱਤੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਵਿਦਿਆਰਥੀਆਂ ਨੂੰ ਰੁਜ਼ਗਾਰਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ ਨਾਲ ਉਹਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਅਨੇਕਾਂ ਉਪਰਾਲੇ ਕੀਤੇ ਜਾਂਦੇ ਹਨ। ਹਰ ਸਾਲ ਦੀ ਤਰਾਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਸੰਸਥਾ ਅਤੇ ਇਲਾਕੇ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਅੰਤਰਰਾਸ਼ਟਰੀ ਪੱਧਰ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਤਕਨੀਕੀ, ਪ੍ਰਬੰਧਕੀ, ਸੱਭਿਆਚਾਰਕ, ਗਿਆਨ ਅਤੇ ਮਨੋਰੰਜਨ ਆਦਿ ਰੰਗਾਂ ਦੇ ਸੁਮੇਲ ਵਾਲੇ ਦੱਸਵੇਂ ਅੰਤਰਰਾਸ਼ਟਰੀ ਮੇਲੇ ‘ਵਿਬਗਿਓਰ-25’ ਦਾ ਆਗਾਜ਼ ‘ਕਮਲ ਡਰੈਸਰਜ਼’ ਦੇ ਸਹਿਯੋਗ ਨਾਲ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮੇਲੇ ਦਾ ਮੰਤਵ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਮੈਨੇਜਮੇਂਟ ਅਤੇ ਟੈਕਨਾਲੋਜੀ ਦੇ ਪੱਖ ਤੋਂ ਵਿਸ਼ਵ ਪੱਧਰੀ ਗਿਆਨ, ਤਕਨੀਕ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਭਾਰਤ ਅਤੇ ਵਿਦੇਸ਼ਾਂ ਦੇ ਸੱਭਿਆਚਾਰ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ ਅਤੇ ਹਰ ਸਾਲ ਇਹ ‘ਵਿਬਗਿਓਰ’ ਫੈਸਟ ਸੰਸਥਾ ਦੇ ਸਾਲਾਨਾ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਸੰਸਥਾ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਵੀ ਦੱਸਿਆ।

ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਤੋਂ ਇਲਾਵਾ ਓ.ਐਸ.ਡੀ. ਟੂ ਮੁੱਖ ਮੰਤਰੀ ਸ. ਰਾਜਵੀਰ ਸਿੰਘ ਘੁੰਮਣ, ਸ. ਗਿਆਨ ਸਿੰਘ ਮਾਨ, ਸ਼੍ਰੀ ਕੁਲਦੀਪ ਸਿੰਘ ਚੀਮਾ, ਤਲਵਿੰਦਰ ਪਿੰਕਾ ਆਦਿ ਸ਼ਖਸੀਅਤਾਂ ਨੂੰਵਿਸ਼ੇਸ਼ ਤੌਰ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ, ਕੈਂਪਸ ਡਾਇਰੈਕਟਰ ਡਾ. ਐਮ.ਪੀ. ਪੂਨੀਆਂ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਡਿਪਟੀ ਡਾਇਰੈਕਟਰ ਸ. ਹਰਪਾਲ ਸਿੰਘ, ਸੀਨੀਅਰ ਆਪ ਆਗੂ ਚੁਸਪਿੰਦਰ ਬੀਰ ਸਿੰਘ ਚਾਹਲ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ ਦਾ ਸਟਾਫ਼ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

Published on: ਫਰਵਰੀ 23, 2025 7:11 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।