ਹਥਿਆਰ ਬਰਾਮਦ ਕਰਨ ਲਈ ਲਿਆਂਦੇ ਗੈਂਗਸਟਰ ਨੇ ਪੰਜਾਬ ਪੁਲਿਸ ’ਤੇ ਚਲਾਈਆਂ ਗੋਲ਼ੀਆਂ, ਜਵਾਬੀ ਕਾਰਵਾਈ ‘ਚ ਹੋਇਆ ਜ਼ਖ਼ਮੀ

ਪੰਜਾਬ

ਹਥਿਆਰ ਬਰਾਮਦ ਕਰਨ ਲਈ ਲਿਆਂਦੇ ਗੈਂਗਸਟਰ ਨੇ ਪੰਜਾਬ ਪੁਲਿਸ ’ਤੇ ਚਲਾਈਆਂ ਗੋਲ਼ੀਆਂ, ਜਵਾਬੀ ਕਾਰਵਾਈ ‘ਚ ਹੋਇਆ ਜ਼ਖ਼ਮੀ
ਸੰਗਰੂਰ, 23 ਫਰਵਰੀ, ਦੇਸ਼ ਕਲਿਕ ਬਿਊਰੋ :
ਸੰਗਰੂਰ ਦੇ ਭਵਾਨੀਗੜ੍ਹ ਨੇੜੇ ਪਿੰਡ ਨਦਾਮਪੁਰ ਵਿਖੇ ਨਹਿਰ ਦੀ ਪਟੜੀ ਕੋਲ ਹਥਿਆਰ ਬਰਾਮਦ ਕਰਨ ਲਈ ਪੁਲਿਸ ਵੱਲੋਂ ਲਿਆਂਦੇ ਗਏ ਇੱਕ ਗੈਂਗਸਟਰ ਨੇ ਪੁਲਿਸ ’ਤੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਗੈਂਗਸਟਰ ਦੇ ਪੈਰ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ। ਜਿਸ ਨੂੰ ਸੰਗਰੂਰ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।ਇਸ ਘਟਨਾ ਵਿੱਚ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਕੋਈ ਨੁਕਸਾਨ ਨਹੀਂ ਹੋਇਆ।
ਐਸਪੀ ਸੰਗਰੂਰ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਅੱਜ, ਐਤਵਾਰ ਨੂੰ ਸੀ.ਆਈ.ਏ. ਸਟਾਫ ਇੰਚਾਰਜ ਸੰਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਮੋਹਾਲੀ ਨਿਵਾਸੀ ਗੈਂਗਸਟਰ ਮਨਿੰਦਰ ਸਿੰਘ ਨੂੰ ਹਥਿਆਰ ਬਰਾਮਦਗੀ ਲਈ ਪਿੰਡ ਨਦਾਮਪੁਰ ਤੋਂ ਪਿੰਡ ਥਮਣ ਸਿੰਘ ਵਾਲਾ ਜਾਣ ਵਾਲੀ ਨਹਿਰ ਦੀ ਪਟੜੀ ’ਤੇ ਲਿਆਂਦਾ। ਉਥੇ ਗੈਂਗਸਟਰ ਨੇ ਝਾੜੀਆਂ ਵਿੱਚ ਲੁਕਾਈ ਹੋਈ ਵਿਦੇਸ਼ੀ ਪਿਸਤੌਲ ਕੱਢ ਕੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ।
ਉਨ੍ਹਾਂ ਦੱਸਿਆ ਕਿ ਗੈਂਗਸਟਰ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਇੱਕ ਗੋਲੀ ਪੁਲਿਸਕਰਮੀ ਦੀ ਪੱਗ ਨੂੰ ਛੂਹਦੀ ਹੋਈ ਪੁਲਿਸ ਵਾਹਨ ’ਤੇ ਜਾ ਲੱਗੀ। ਆਤਮਰੱਖਿਆ ਵੱਜੋਂ ਪੁਲਿਸ ਕਰਮਚਾਰੀਆਂ ਨੇ ਵੀ ਗੋਲੀਬਾਰੀ ਕੀਤੀ, ਜਿਸ ਵਿੱਚ ਗੈਂਗਸਟਰ ਦੇ ਪੈਰ ਵਿੱਚ ਗੋਲੀ ਲੱਗੀ। ਜਦੋਂ ਉਹ ਜ਼ਖਮੀ ਹੋਇਆ ਤਾਂ ਪੁਲਿਸ ਨੇ ਉਸ ਨੂੰ ਫੜ ਲਿਆ। ਹੁਣ ਪੁਲਿਸ ਵੱਲੋਂ ਗੈਂਗਸਟਰ ’ਤੇ ਪੁਲਿਸ ’ਤੇ ਹਮਲਾ ਕਰਨ ਨੂੰ ਲੈ ਕੇ ਵੱਖਰੀ ਐਫ.ਆਈ.ਆਰ. ਦਰਜ ਕੀਤੀ ਜਾਵੇਗੀ।

Published on: ਫਰਵਰੀ 23, 2025 1:58 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।