ਪਾਕਿਸਤਾਨ ‘ਚ ਹੋਲੀ ਖੇਡਣ ‘ਤੇ ਹਿੰਦੂ-ਮੁਸਲਿਮ ਵਿਦਿਆਰਥੀਆਂ ‘ਤੇ ਪਰਚਾ ਦਰਜ, ਯੂਨੀਵਰਸਿਟੀ ‘ਚ ਦਾਖ਼ਲੇ ‘ਤੇ ਰੋਕ
ਕਰਾਚੀ, 23 ਫਰਵਰੀ, ਦੇਸ਼ ਕਲਿਕ ਬਿਊਰੋ :
ਪਾਕਿਸਤਾਨ ‘ਚ ਕਰਾਚੀ ਦੀ ਦਾਊਦ ਯੂਨੀਵਰਸਿਟੀ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ‘ਚ ਹਿੰਦੂ ਅਤੇ ਮੁਸਲਿਮ ਵਿਦਿਆਰਥੀਆਂ ‘ਤੇ ਹੋਲੀ ਖੇਡਣ ਦਾ ਮਾਮਲਾ ਦਰਜ ਕੀਤਾ ਗਿਆ ਹੈ। 21 ਫਰਵਰੀ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਦੋਵਾਂ ਭਾਈਚਾਰਿਆਂ ਦੇ ਕੁਝ ਵਿਦਿਆਰਥੀਆਂ ਨੇ ਹੋਲੀ ਦਾ ਤਿਉਹਾਰ ਮਨਾਇਆ। ਜਿਸ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ।
ਇਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਹੋਲੀ ਖੇਡਣ ਵਾਲੇ ਵਿਦਿਆਰਥੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਯੂਨੀਵਰਸਿਟੀ ਵਿੱਚ ਦਾਖ਼ਲੇ ‘ਤੇ ਰੋਕ ਲਗਾ ਦਿੱਤੀ ਹੈ। ਨਾਲ ਹੀ ਵਿਦਿਆਰਥੀਆਂ ਨੂੰ 24 ਫਰਵਰੀ ਨੂੰ ਆਪਣੇ ਮਾਪਿਆਂ ਨਾਲ ਯੂਨੀਵਰਸਿਟੀ ਪਹੁੰਚਣ ਲਈ ਕਿਹਾ ਗਿਆ ਹੈ। ਇਸਲਾਮਿਕ ਕੱਟੜਪੰਥੀਆਂ ਨੇ ਫਿਰ ਉਨ੍ਹਾਂ ਦੇ ਖਿਲਾਫ ਕੇਸ ਦਾਇਰ ਕਰਵਾ ਦਿੱਤਾ।
ਮੀਡੀਆ ਰਿਪੋਰਟਾਂ ਮੁਤਾਬਕ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਘਟਨਾ ਨੂੰ ਲੈ ਕੇ ਸਖਤ ਰੁਖ ਅਖਤਿਆਰ ਕੀਤਾ ਹੈ। ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵਿੱਚੋਂ ਕੱਢਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸਲਾਮਿਕ ਕੱਟੜਪੰਥੀਆਂ ਨੇ ਹੋਲੀ ਖੇਡਦੇ ਹੋਏ ਹਿੰਦੂ ਵਿਦਿਆਰਥੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ।
ਕੁਝ ਕੱਟੜਪੰਥੀਆਂ ਨੇ ਨਾ ਸਿਰਫ਼ ਹਿੰਦੂ ਵਿਦਿਆਰਥੀਆਂ ਦੇ ਧਾਰਮਿਕ ਤਿਉਹਾਰ ਦਾ ਅਪਮਾਨ ਕੀਤਾ ਸਗੋਂ ਉਨ੍ਹਾਂ ਨੂੰ ਭਵਿੱਖ ਵਿੱਚ ਅਜਿਹੀ ਕਿਸੇ ਵੀ ਘਟਨਾ ਤੋਂ ਦੂਰ ਰਹਿਣ ਦੀ ਧਮਕੀ ਵੀ ਦਿੱਤੀ।
Published on: ਫਰਵਰੀ 23, 2025 12:07 ਬਾਃ ਦੁਃ