ਪੰਚਕੂਲਾ ‘ਚ ਸ਼ਿਮਲਾ ਹਾਈਵੇਅ ‘ਤੇ ਟਰੱਕ ਤੇ ਕਾਰ ਵਿਚਾਲੇ ਟੱਕਰ, 4 ਨੌਜਵਾਨਾਂ ਦੀ ਮੌਤ
ਪੰਚਕੂਲਾ, 23 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪੰਚਕੂਲਾ ‘ਚ ਸ਼ਿਮਲਾ ਹਾਈਵੇਅ ‘ਤੇ ਬਿਟਨਾ ਨੇੜੇ ਟਰੱਕ ਅਤੇ ਕਾਰ ਵਿਚਾਲੇ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸਾ ਸਵੇਰੇ ਛੇ ਵਜੇ ਦੇ ਕਰੀਬ ਵਾਪਰਿਆ। ਇਸ ਸੜਕ ਹਾਦਸੇ ਵਿੱਚ ਕਾਰ ਵਿੱਚ ਸਵਾਰ 4 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਸੂਚਨਾ ਹੈ।
ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਡਾਇਲ 112 ‘ਤੇ ਕਾਲ ਕਰਕੇ ਹਾਦਸੇ ਦੀ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਟੀਮ ਅਤੇ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ।
Published on: ਫਰਵਰੀ 23, 2025 10:07 ਪੂਃ ਦੁਃ