ਸਾਬਕਾ CM ਆਤਿਸ਼ੀ ਹੋਣਗੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ
ਨਵੀਂ ਦਿੱਲੀ: 23 ਫਰਵਰੀ, ਦੇਸ਼ ਕਲਿੱਕ ਬਿਓਰੋ
ਆਮ ਆਦਮੀ ਪਾਰਟੀ ਵੱਲੋਂ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੂੰ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਚੁਣ ਲਿਆ ਗਿਆ ਹੈ। ਇਹ ਫੈਸਲਾ ‘ਆਪ‘ ਦੇ ਵਿਧਾਇਕ ਦਲ ਦੀ ਬੈਠਕ ਵਿੱਚ ਲਿਆ ਗਿਆ ਹੈ।ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਏ। ਅੱਜ ਪਾਰਟੀ ਹੈੱਡਕੁਆਰਟਰ ਵਿਖੇ ਹੋਈ ਮੀਟਿੰਗ ਵਿੱਚ, ਸਾਰੇ ਵਿਧਾਇਕਾਂ ਨੇ ਆਤਿਸ਼ੀ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ।
Published on: ਫਰਵਰੀ 23, 2025 1:56 ਬਾਃ ਦੁਃ