ਨਵੀਂ ਦਿੱਲੀ, 24 ਫਰਵਰੀ, ਦੇਸ਼ ਕਲਿੱਕ ਬਿਓਰੋ :
ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਧਾਨ ਸਭਾ ਦਾ ਪਹਿਲਾਂ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਉਤੇ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਉਣ ਦਾ ਦੋਸ਼ ਲਗਾਇਆ ਗਿਆ ਹੈ। ਸਾਬਕਾ ਮੁੱਖ ਮੰਤਰੀ ਅਤਿਸ਼ੀ ਨੇ ਟਵੀਟ ਕਰਕੇ ਕਿਹਾ ਕਿ ਭਾਜਪਾ ਨੇ ਆਪਣੀ ਅਸਲੀ ਦਲਿਤ ਵਿਰੋਧੀ ਅਤੇ ਸਿੱਖ ਵਿਰੋਧੀ ਚੇਹਰਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਦੇ ਮੁੱਖ ਮੰਤਰੀ ਦਫ਼ਤਰ ਵਿਚੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਹਟਾ ਦਿੱਤੀ ਹੈ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ਨਵੀਂ ਭਾਜਪਾ ਸਰਕਾਰ ਨੇ ਬਾਬਾ ਸਾਹਿਬ ਦੀ ਫੋਟੋ ਹਟਾ ਕੇ ਪ੍ਰਧਾਨ ਮੰਤਰੀ ਦੀ ਫੋਟੋ ਲਗਾ ਦਿੱਤੀ ਹੈ। ਇਹ ਸਹੀ ਨਹੀਂ ਹੈ। ਇਸ ਨਾਲ ਕਰੋੜਾਂ ਲੋਕਾਂ ਦੇ ਮਨ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਮੇਰੀ ਭਾਜਪਾ ਨੂੰ ਪ੍ਰਾਰਥਨਾ ਹੈ ਕਿ ਤੁਸੀਂ ਪ੍ਰਧਾਨ ਮੰਤਰੀ ਦੀ ਫੋਟੋ ਲਗਾਓ, ਪਰ ਬਾਬਾ ਸਾਹਿਬ ਦੀ ਫੋਟੋ ਤਾਂ ਨਾ ਹਟਾਓ। ਉਨ੍ਹਾਂ ਦੀ ਫੋਟੋ ਲਗੀ ਰਹਿਣ ਦੇਣੀ ਚਾਹੀਦੀ ਹੈ।
Published on: ਫਰਵਰੀ 24, 2025 4:59 ਬਾਃ ਦੁਃ