14 ਮਹੀਨੇ ਪਹਿਲਾਂ ਕਰਜ਼ਾ ਲੈ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ
ਮੁਕਤਸਰ ਸਾਹਿਬ, 24 ਫਰਵਰੀ, ਦੇਸ਼ ਕਲਿਕ ਬਿਊਰੋ :
ਮੁਕਤਸਰ ਜ਼ਿਲ੍ਹੇ ਦੇ ਵਸਨੀਕ ਹਰਮਨਜੋਤ ਸਿੰਘ (24) ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਰਮਨਜੋਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਹ 14 ਮਹੀਨੇ ਪਹਿਲਾਂ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਕਰਜ਼ਾ ਲੈ ਕੇ ਕੈਨੇਡਾ ਗਿਆ ਸੀ।
ਹਰਮਨਜੋਤ ਕੈਨੇਡਾ ਦੇ ਐਡਮਿੰਟਨ ‘ਚ ਰਹਿ ਰਿਹਾ ਸੀ। 21 ਫਰਵਰੀ ਦੀ ਦੁਪਹਿਰ ਨੂੰ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਹਰਮਨਜੋਤ ਦੇ ਪਿਤਾ ਗੁਰਸੇਵਕ ਸਿੰਘ ਦਾ ਕਈ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ। ਹੁਣ ਘਰ ਵਿੱਚ ਸਿਰਫ਼ ਉਸਦੀ ਮਾਂ ਅਤੇ ਦਾਦੀ ਹੀ ਰਹਿ ਗਈਆਂ ਹਨ।
ਪਰਿਵਾਰ ਕੋਲ ਸਿਰਫ਼ ਚਾਰ ਏਕੜ ਜ਼ਮੀਨ ਹੈ। ਚੰਗੇ ਭਵਿੱਖ ਦੀ ਆਸ ਵਿੱਚ ਪਰਿਵਾਰ ਨੇ ਕਰਜ਼ਾ ਚੁੱਕ ਕੇ ਹਰਮਨਜੋਤ ਨੂੰ ਕੈਨੇਡਾ ਭੇਜ ਦਿੱਤਾ ਸੀ। ਉਸਦੀ ਮੌਤ ਤੋਂ ਬਾਅਦ ਪਰਿਵਾਰ ਵਿੱਚ ਕਮਾਉਣ ਵਾਲਾ ਕੋਈ ਨਹੀਂ ਬਚਿਆ।
Published on: ਫਰਵਰੀ 24, 2025 5:23 ਬਾਃ ਦੁਃ