ਜਲੰਧਰ, 24 ਫਰਵਰੀ, ਦੇਸ਼ ਕਲਿਕ ਬਿਊਰੋ :
ਜਲੰਧਰ ‘ਚ ਸਿਟੀ ਪੁਲਸ ਦੀ ਟੀਮ ਨੇ ਇਕ ਗੈਂਗਸਟਰ ਨੂੰ 4 ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।ਫੜੇ ਗਏ ਮੁਲਜ਼ਮ ਦੀ ਪਛਾਣ ਸੁਖਵੰਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਧੀਰਪੁਰ ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 1 ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪੁਲੀਸ ਨੇ ਮੁਲਜ਼ਮਾਂ ਕੋਲੋਂ .32 ਬੋਰ ਦੇ 4 ਨਾਜਾਇਜ਼ ਹਥਿਆਰ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਉਸ ਤੋਂ ਅਗਲੇਰੀ ਪੁੱਛਗਿੱਛ ਕਰੇਗੀ। ਅੱਜ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।
ਇਹ ਕਾਰਵਾਈ ਜਲੰਧਰ ਸਿਟੀ ਪੁਲਿਸ ਦੇ ਸੀ.ਆਈ.ਏ ਸਟਾਫ਼ ਦੀ ਟੀਮ ਨੇ ਕੀਤੀ ਹੈ। ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਟੀਮ ਨੂੰ ਸੁਖਵੰਤ ਸਿੰਘ ਇੱਕ ਕੇਸ ਵਿੱਚ ਲੋੜੀਂਦਾ ਸੀ। ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਥਾਣਾ ਡਿਵੀਜ਼ਨ ਨੰਬਰ 1 ਦੇ ਖੇਤਰ ਤੋਂ ਉਸ ਨੂੰ ਕਾਬੂ ਕੀਤਾ।
ਮੁਲਜ਼ਮ ਮੂਲ ਰੂਪ ਤੋਂ ਕਰਤਾਰਪੁਰ ਦਾ ਰਹਿਣ ਵਾਲਾ ਹੈ। ਜੋ ਦੋ ਸਾਲ ਪਹਿਲਾਂ ਤੱਕ ਵਿਦੇਸ਼ ਵਿੱਚ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਨਾਲ ਕੰਮ ਕਰਦਾ ਸੀ, ਫਿਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ। ਜਿਸ ਤੋਂ ਬਾਅਦ ਉਸ ਨੇ ਇਕੱਲੇ ਹੀ ਗਰੋਹ ਨੂੰ ਚਲਾਉਣਾ ਸ਼ੁਰੂ ਕਰ ਦਿੱਤਾ ਸੀ, ਜਿਸ ਦੇ ਖਿਲਾਫ ਪੰਜਾਬ ਦੇ ਵੱਖ-ਵੱਖ ਥਾਣਿਆਂ ‘ਚ 15 ਤੋਂ ਵੱਧ ਐੱਫ.ਆਈ.ਆਰ. ਦਰਜ ਹਨ।
Published on: ਫਰਵਰੀ 24, 2025 11:57 ਪੂਃ ਦੁਃ