ਨਵੀਂ ਦਿੱਲੀ, 25 ਫਰਵਰੀ, ਦੇਸ਼ ਕਲਿੱਕ ਬਿਓਰੋ :
ਨਵੀਂ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਧਾਨ ਸਭਾ ਦੇ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਵਿਧਾਨ ਸਭਾ ਵਿੱਚ ਅੱਜ ਦੂਜੇ ਦਿਨ ਦਿੱਲੀ ਦੇ ਐਲਜੀ ਵਿਨੈ ਕੁਮਾਰ ਸਕਸੇਨਾ ਦੇ ਸੰਬੋਧਨ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਡਾ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਫੋਟੋ ਨੂੰ ਦਫ਼ਤਰਾਂ ਵਿੱਚ ਹਟਾਏ ਜਾਣ ਉਤੇ ਵਿਰੋਧ ਕੀਤਾ ਗਿਆ। ਇਸ ਵਿਰੋਧ ਦੇ ਚਲਦਿਆਂ ਆਤਿਸ਼ੀ ਸਮੇਤ 14 ਵਿਧਾਇਕਾਂ ਨੂੰ ਪੂਰੇ ਦਿਨ ਲਈ ਸਦਨ ਦੀ ਕਾਰਵਾਈ ਤੋਂ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਦਿੱਲੀ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਭ੍ਰਿਸ਼ਟਾਚਾਰ ਨੂੰ ਲੈ ਕੇ ਹੰਗਾਮਾ
ਆਮ ਵਿਧਾਇਕ ਸੰਜੀਵ ਝਾਅ ਨੇ ਕਿਹਾ ਕੱਲ੍ਹ ਮੁੱਖ ਮੰਤਰੀ ਦਫ਼ਤਰ ਵਿੱਚ ਡਾ. ਅੰਬੇਡਕਰ ਦੀ ਫੋਟੋ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਲਗਾਈ ਗਈ, ਜਦੋਂ ਅਸੀਂ ਸਪੀਕਰ ਸਾਹਿਬ ਤੋਂ ਪੁੱਛਿਆ ਕਿ ਕੀ ਪ੍ਰਧਾਨ ਮੰਤਰੀ ਮੋਦੀ ਡਾ. ਅੰਬੇਡਕਰ ਤੋਂ ਵੱਡੇ ਹਨ ਤਾਂ ਉਨ੍ਹਾਂ ਸਾਨੂੰ ਮੁਅੱਤਲ ਕਰ ਦਿੱਤਾ।
Published on: ਫਰਵਰੀ 25, 2025 12:41 ਬਾਃ ਦੁਃ