ਪੰਜਾਬ ਵਿਧਾਨ ਸਭਾ ’ਚ ਨੈਸ਼ਨਲ ਐਗਰੀਕਲਚਰਲ ਮਾਰਕੀਟਿੰਗ ਪਾਲਿਸੀ ਵਿਰੁੱਧ ਮਤਾ ਪਾਸ

ਪੰਜਾਬ

ਚੰਡੀਗੜ੍ਹ, 25 ਫਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਚੱਲ ਰਹੀ ਹੈ। ਇਸ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨੈਸ਼ਨਲ ਐਗਰੀਕਲਚਰਲ ਮਾਰਕੀਟਿੰਗ ਪਾਲਿਸੀ ਵਿਰੁੱਧ ਮਤਾ ਪੇਸ਼ ਕੀਤਾ ਗਿਆ ਜਿਸਨੂੰ ਪਾਸ ਕਰ ਦਿੱਤਾ ਗਿਆ।
ਇਸ ਵਿੱਚ ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕੇਂਦਰ ਰਾਜ ਦੀਆਂ ਸ਼ਕਤੀਆਂ ਹਥਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਵਿੱਚ ਕਿਤੇ ਵੀ MSP ਦਾ ਜ਼ਿਕਰ ਨਹੀਂ ਕੀਤਾ ਗਿਆ। ਕਿਸਾਨ ਵੀ ਇਸ ਦਾ ਵਿਰੋਧ ਕਰ ਰਹੇ ਹਨ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨ ਇਸ ਨੀਤੀ ਦੇ ਖਿਲਾਫ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਇਸ ਨਾਲ ਰਾਜਾਂ ਦੇ ਮੰਡੀਕਰਨ ‘ਤੇ ਮਾੜਾ ਅਸਰ ਪਵੇਗਾ। ਕਿਸਾਨਾਂ ਨੂੰ ਲੱਗਦਾ ਹੈ ਕਿ ਇਸ ਨੀਤੀ ਨਾਲ ਉਨ੍ਹਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਉਚਿਤ ਭਾਅ ਨਹੀਂ ਮਿਲੇਗਾ।
ਇਹ ਸਰਕਾਰੀ ਮੰਡੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਹੈ। ਕਿਸਾਨਾਂ ਦੇ ਲੰਬੇ ਵਿਰੋਧ ਤੋਂ ਬਾਅਦ 2021 ਵਿੱਚ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਇਸ ਡਰਾਫਟ ਨੂੰ ਰੱਦ ਕਰਨਾ ਜ਼ਰੂਰੀ ਹੈ।
ਇਸ ਤੋਂ ਬਾਅਦ ਇਸ ਮਤੇ ਨੂੰ ਪਾਸ ਕਰ ਦਿੱਤਾ ਗਿਆ।ਕਾਂਗਰਸੀਆਂ ਨੇ ਵੀ ਇਸ ਮਤੇ ਨੂੰ ਸਮਰਥਨ ਦਿੱਤਾ।

Published on: ਫਰਵਰੀ 25, 2025 3:49 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।