ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਸਰਦੂਲਗੜ੍ਹ ਦਾ ਨਿਰੀਖਣ
*ਜ਼ਮੀਨ ਦੀਆਂ ਰਜਿਸਟਰੀਆਂ ਕਰਵਾਉਣ ਆਏ ਵਿਅਕਤੀਆਂ ਨਾਲ ਕੀਤੀ ਗੱਲਬਾਤ
*ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਡਿਊਟੀ ਨਿਭਾਉਣ ਅਧਿਕਾਰੀ-ਕੁਲਵੰਤ ਸਿੰਘ
ਮਾਨਸਾ, 27 ਫਰਵਰੀ: ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੇ ਆਧਾਰ ’ਤੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਸਬ ਰਜਿਸਟਰਾਰ ਦਫ਼ਤਰ, ਸਰਦੂਲਗੜ੍ਹ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਪਾਰਦਰਸ਼ਤਾ ਦੇ ਨਾਲ ਡਿਊਟੀ ਨਿਭਾਉਣ ਅਤੇ ਕੰਮ ਲਈ ਆਉਣ ਵਾਲੇ ਵਿਅਕਤੀਆਂ ਨੂੰ ਬਿਨ੍ਹਾਂ ਕਿਸੇ ਅਸੁਵਿਧਾ ਦੇ ਉਨ੍ਹਾਂ ਦੇ ਕੰਮਾਂ ਨੂੰ ਪੂਰਾ ਕਰਨ ਵਿੱਚ ਸਹਾਇਤਾ ਕਰਨ। ਉਨ੍ਹਾਂ ਇਸ ਦੌਰਾਨ ਜ਼ਮੀਨ ਦੀ ਰਜਿਸਟਰੀ ਕਰਵਾਉਣ ਆਏ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਸਬ ਰਜਿਸਟਰਾਰ ਦਫ਼ਤਰ ਸਰਦੂਲਗੜ੍ਹ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਬਾਰੇ ਫੀਡਬੈਕ ਲਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੱਲਬਾਤ ਦੌਰਾਨ ਲੋਕਾਂ ਵੱਲੋਂ ਸਬ ਰਜਿਸਟਰਾਰ ਦਫ਼ਤਰ ਵਿਖੇ ਰਜਿਸਟਰੀ ਪ੍ਰਕਿਰਿਆ ਅਤੇ ਅਧਿਕਾਰੀਆਂ, ਕਰਮਚਾਰੀਆਂ ਦੇ ਤਾਲਮੇਲ ਬਾਰੇ ਤਸੱਲੀ ਪ੍ਰਗਟ ਕੀਤੀ ਗਈ ਹੈ। ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਰਜਿਸਟਰੀਆਂ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹਾਉਣ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਭ੍ਰਿਸ਼ਟਾਚਾਰ ਖਿਲਾਫ
Published on: ਫਰਵਰੀ 27, 2025 4:36 ਬਾਃ ਦੁਃ