ਚੰਡੀਗੜ੍ਹ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ ;
ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਐਸਏਜੀ ਯੂਨਿਟ ਦੀ ਸੀਆਈਏ-2 ਨੇ ਇੱਕ ਮੁਕਾਬਲੇ ਤੋਂ ਬਾਅਦ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਗੈਂਗਸਟਰ ਦੇ ਪੈਰ ਵਿੱਚ ਗੋਲੀ ਲੱਗੀ ਹੈ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਖਾਨਪੁਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਪੁਲੀਸ ਅਨੁਸਾਰ ਇਨ੍ਹਾਂ ਬਦਮਾਸ਼ਾਂ ਨੇ ਹਾਲ ਹੀ ਵਿੱਚ ਇੱਕ ਹਲਵਾਈ ਤੋਂ ਫਿਰੌਤੀ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਉਹ ਲੁੱਟ-ਖੋਹ ਦੇ ਇੱਕ ਕੇਸ ਵਿੱਚ ਵੀ ਲੋੜੀਂਦਾ ਸੀ। ਇਹ ਵੀ ਜਾਣਕਾਰੀ ਮਿਲੀ ਸੀ ਕਿ ਇਹ ਬਦਮਾਸ਼ ਸ਼ਹਿਰ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ। ਉਹ ਇਸ ਤੋਂ ਪਹਿਲਾਂ ਹੀ ਫੜੇ ਗਏ।
ਸੋਨੀਪਤ ਐਸਏਜੀ ਯੂਨਿਟ ਸੀਆਈਏ-2 ਦੇ ਇੰਚਾਰਜ ਅਜੇ ਧਨਖੜ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ 3 ਬਦਮਾਸ਼ ਕਾਕਰੋਈ ਤੋਂ ਬਿਆਪੁਰ ਰੋਡ ‘ਤੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਇਸ ਦੀ ਸੂਚਨਾ ਮਿਲਣ ‘ਤੇ ਪੁਲਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਘੇਰਾਬੰਦੀ ਕਰ ਦਿੱਤੀ ਅਤੇ ਬਦਮਾਸ਼ਾਂ ਨੂੰ ਰੁਕਣ ਲਈ ਕਿਹਾ।
ਇਸ ‘ਤੇ ਬਦਮਾਸ਼ਾਂ ਨੇ ਪੁਲਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਬਦਮਾਸ਼ ਲਕਸ਼ੈ ਦੇ ਪੈਰ ਵਿੱਚ ਗੋਲੀ ਲੱਗ ਗਈ।ਲਕਸ਼ੈ ਨੇ ਪੁਲਿਸ ‘ਤੇ ਗੋਲੀ ਚਲਾਈ ਸੀ। ਜਦੋਂਕਿ ਉਸ ਦੇ ਦੋ ਸਾਥੀਆਂ ਰੌਣਕ ਅਤੇ ਸ਼ੁਭਮ ਨੂੰ ਪੁਲਿਸ ਨੇ ਘੇਰ ਲਿਆ ਅਤੇ ਫੜ ਲਿਆ। ਇਹ ਮੁਕਾਬਲਾ ਅੱਜ ਸਵੇਰੇ ਕਰੀਬ 2.40 ਵਜੇ ਹੋਇਆ।
Published on: ਫਰਵਰੀ 27, 2025 10:52 ਪੂਃ ਦੁਃ