ਵਿੱਦਿਅਕ ਸਰੋਕਾਰਾਂ ਸੰਬੰਧੀ ਡੀ.ਟੀ.ਐੱਫ. ਵੱਲੋਂ ਸੂਬਾਈ ਕਨਵੈਨਸ਼ਨ 8 ਅਪ੍ਰੈਲ ਨੂੰ

Punjab

ਵਿੱਦਿਅਕ ਸਰੋਕਾਰਾਂ ਸੰਬੰਧੀ ਡੀ.ਟੀ.ਐੱਫ. ਵੱਲੋਂ ਸੂਬਾਈ ਕਨਵੈਨਸ਼ਨ 8 ਅਪ੍ਰੈਲ ਨੂੰ

~ਕੌਮੀ ਸਿੱਖਿਆ ਨੀਤੀ-2020 ਨੂੰ ਲਾਗੂ ਕਰਨ ਦੀ ਬਜਾਏ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਘੜੀ ਜਾਵੇ: ਡੀ.ਟੀ.ਐੱਫ.

ਪਟਿਆਲਾ: 27 ਫਰਵਰੀ, ਦੇਸ਼ ਕਲਿੱਕ ਬਿਓਰੋ

ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੀ ਸੂਬਾ ਕਮੇਟੀ ਵੱਲੋਂ 23 ਫਰਵਰੀ ਨੂੰ ਫ੍ਰੀਡਮ ਫਾਈਟਰ ਹਾਲ ਮੋਗਾ ਵਿਖੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਗਹਿਰੀ ਵਿਚਾਰ ਚਰਚਾ ਉਪਰੰਤ ਬਣੀ ਸਹਿਮਤੀ ਅਨੁਸਾਰ ਪੰਜਾਬ ਵਿੱਚ ਸਕੂਲੀ ਸਿੱਖਿਆ ਦੇ ਮੌਜੂਦਾ ਹਾਲਤ ਨੂੰ ਚਿੰਤਾਜਨਕ ਕਰਾਰ ਦਿੰਦਿਆਂ 8 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਵਿੱਦਿਅਕ ਸਰੋਕਾਰਾਂ ਸੰਬੰਧੀ ਸੂਬਾਈ ਕਨਵੈਨਸ਼ਨ ਕਰਕੇ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਸੌਂਪਣ ਅਤੇ ਮੰਗਾਂ ਸਬੰਧੀ ਮਤੇ ਗਵਰਨਰ ਪੰਜਾਬ ਨੂੰ ਭੇਜਣ ਦਾ ਫੈਸਲਾ ਕੀਤਾ ਗਿਆ। 

ਡੀ.ਟੀ.ਐੱਫ. ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਰੱਖੜਾ ,ਸਕੱਤਰ ਜਸਪਾਲ ਚੌਧਰੀ ਅਤੇ ਜਿਲਾ ਖਜਾਨਚੀ ਰਾਜਿੰਦਰ ਸਮਾਣਾ ਨੇ  ਦੱਸਿਆ ਕਿ ਸਿੱਖਿਆ ਸਰੋਕਾਰਾਂ ਨਾਲ ਜੁੜੀਆਂ ਮੰਗਾਂ ਵਿੱਚੋਂ ਜੱਥੇਬੰਦੀ ਵੱਲੋਂ ਪੰਜਾਬ ਕੈਬਨਿਟ 5 ਸਤੰਬਰ 2024 ਨੂੰ ਕੀਤੇ ਫੈਸਲੇ ਨੂੰ ਲਾਗੂ ਕਰਦਿਆਂ ਪੰਜਾਬ ਦੇ ਸਥਾਨਕ ਹਲਾਤਾਂ ਅਨੁਸਾਰ ਵਿਗਿਆਨਕ ਲੀਹਾਂ ‘ਤੇ ਸੂਬੇ ਦੀ ਆਪਣੀ ਸਿੱਖਿਆ ਨੀਤੀ ਦਾ ਖਰੜਾ ਤਿਆਰ ਕਰਨ, ਪੰਜਾਬ ਸਰਕਾਰ ਸਿੱਖਿਆ ਦੇ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵਾਂਕਰਨ ਪੱਖੀ ਕੌਮੀ ਸਿੱਖਿਆ ਨੀਤੀ-2020 ਅਤੇ ਕੌਮੀ ਪਾਠਕ੍ਰਮ ਫਰੇਮਵਰਕ-2023 ਨੂੰ ਲਾਗੂ ਕਰਨ ‘ਤੇ ਰੋਕ ਲਾਉਣ, ਸਿੱਖਿਆ ਨੂੰ ਭਾਰਤੀ ਸੰਵਿਧਾਨ ਦੀ ਸਮਵਰਤੀ ਸੂਚੀ ਦੀ ਥਾਂ ਰਾਜ ਸੂਚੀ ਵਿੱਚ ਦਰਜ ਕਰਨ ਦੀ ਮੰਗ ਅਧਾਰਤ ਮਤਾ ਪੰਜਾਬ ਵਿਧਾਨ ਸਭਾ ਵਿੱਚ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ, ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ), ਡਾਇਰੈਕਟਰ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਅਤੇ ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਸੰਸਥਾ (ਐੱਸ.ਸੀ.ਈ.ਆਰ.ਟੀ.) ਦੇ ਅਹੁਦੇ ਪੰਜਾਬ ਸਿਵਿਲ ਸਰਵਿਸ ਕਾਡਰ ਵਿੱਚੋਂ ਭਰਨ ਦੀ ਥਾਂ ਪੰਜਾਬ ਸਿੱਖਿਆ ਕਾਡਰ ਵਿੱਚੋਂ ਪ੍ਰੋਮੋਸ਼ਨ ਰਾਹੀਂ ਭਰਨ ਦਾ ਪੁਰਾਣਾ ਚਲਣ ਬਹਾਲ ਕਰਨ, ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਲੰਬੇ ਸਮੇਂ ਤੋਂ ਖਾਲੀ ਪਿਆ ਅਹੁਦਾ ਪੰਜਾਬ ਦੇ ਸਿੱਖਿਆ ਸ਼ਾਸ਼ਤਰੀਆਂ ਵਿੱਚੋਂ ਭਰੇ ਜਾਣ, ਮਿਡਲ ਸਕੂਲਾਂ ਨੂੰ ਬੰਦ ਕਰਨ ਬਾਰੇ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਐਲਾਨ ਵਾਪਸ ਕਰਵਾਏ ਜਾਣ ਅਤੇ ਪਟਿਆਲਾ ਜ਼ਿਲ੍ਹੇ ਨਾਲ ਸੰਬੰਧਿਤ ਅਧਿਆਪਕ ਆਗੂ ਰਵਿੰਦਰ ਕੰਬੋਜ ਦੇ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਾਉਣ ਲਈ ਆਉਣ ਵਾਲੇ ਸਮੇਂ ਦੇ ਵਿੱਚ ਕੈਬਿਨਟ ਸਬ ਕਮੇਟੀ ਨੂੰ ਮਿਲਿਆ ਜਾਵੇਗਾ।

ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 8 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਵਿੱਦਿਅਕ ਸਰੋਕਾਰਾਂ ਸੰਬੰਧੀ ਸੂਬਾਈ ਕਨਵੈਨਸ਼ਨ ਵਿੱਚ ਪਟਿਆਲਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਚ ਅਧਿਆਪਕਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ।

Published on: ਫਰਵਰੀ 27, 2025 2:53 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।