ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਕਲਰਕਾਂ, ਡਾਟਾ ਐਂਟਰੀ ਅਪਰੇਟਰਾਂ ਅਤੇ ਸੇਵਾਦਾਰਾਂ ਦੀਆਂ ਬਦਲੀਆਂ ਸਬੰਧੀ ਇਕ ਜਾਅਲੀ ਆਰਡਰ ਜਾਰੀ ਹੋਏ ਹਨ। ਇਨ੍ਹਾਂ ਜਾਅਲੀ ਆਰਡਰਾਂ ਉਤੇ ਕਈ ਸਕੂਲਾਂ ਵਿੱਚ ਕਰਮਚਾਰੀਆਂ ਨੂੰ ਡਿਊਟੀ ਉਤੇ ਵੀ ਹਾਜ਼ਰ ਕਰਵਾਇਆ ਗਿਆ ਹੈ। ਇਹ ਪੱਤਰ ਵਿਭਾਗ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਨਵਾਂ ਪੱਤਰ ਜਾਰੀ ਕੀਤਾ ਗਿਆ।
ਸਿੱਖਿਆ ਵਿਭਾਗ ਨੇ ਜਾਰੀ ਪੱਤਰ ਵਿੱਚ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਫੀਲਡ ਵਿੱਚ ਕਲਰਕਾਂ, ਡਾਟਾ ਐਂਟਰੀ ਅਪਰੇਟਰਾਂ ਅਤੇ ਸੇਵਾਦਾਰ ਦੀਆਂ ਆਰਜੀਆਂ ਡਿਊਟੀ ਸਬੰਧੀ ਵੱਖ ਵੱਖ ਹੁਕਮ ਵਾਇਰਲ ਹੋ ਰਹੇ ਹਨ, ਜੋ ਕਿ ਜਾਅਲੀ ਹਨ। ਇਹ ਹੁਕਮ ਵਿਭਾਗ ਵੱਲੋਂ ਜਾਰੀ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਇਹ ਵੀ ਧਿਆਨ ਵਿੱਚ ਆਇਆ ਕਿ ਕਈ ਜ਼ਿਲ੍ਹਾ ਦਫਤਰਾਂ ਅਤੇ ਸਕੂਲ ਪ੍ਰਿੰਸੀਪਲਾਂ ਵੱਲੋਂ ਇਨ੍ਹਾਂ ਹੁਕਮਾਂ ਵਿੱਚ ਦਰਜ ਕਰਮਚਾਰੀਆਂ ਨੂੰ ਹਾਜ਼ਰ ਕਰਵਾਇਆ ਜਾ ਰਿਹਾ ਹੈ। ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਜਾਅਲੀ ਹੁਕਮਾਂ ਵਿਰੁੱਧ ਕਿਸੇ ਵੀ ਕਰਮਚਾਰੀ ਨੂੰ ਹਾਜ਼ਰ ਨਾ ਕਰਵਾਇਆ ਜਾਵੇ ਅਤੇ ਭਵਿੱਖ ਵਿੱਚ ਯਕੀਨੀ ਬਣਾਇਆ ਜਾਵੇ ਕਿ ਖੇਤਰੀ ਦਫ਼ਤਰਾਂ ਅਧੀਨ ਕੰਮ ਕਰਦੇ ਕਰਮਚਾਰੀਆਂ ਦੀਆਂ ਆਰਜੀ ਡਿਊਟੀਆਂ ਅਤੇ ਨਵੀਂ ਨਿਯੁਕਤੀ ਸਬੰਧੀ ਵਿਭਾਗ ਵੱਲੋਂ ਜਾਰੀ ਹੋਣ ਵਾਲੇ ਹੁਕਮ ਵਿਪਾਗ ਦੀ ਆਫਿਸੀਅਲ ਈਮੇਲ ਰਾਹੀਂ ਪ੍ਰਾਪਤ ਹੋਣ ਉਤੇ ਹੀ ਇਨ੍ਹਾਂ ਹੁਕਮਾਂ ਦੀ ਪਾਲਣਾ ਹਿੱਤ ਕਾਰਵਾਈ ਆਰੰਭੀ ਜਾਵੇ।
Published on: ਫਰਵਰੀ 27, 2025 4:15 ਬਾਃ ਦੁਃ