ਨਵੀਂ ਦਿੱਲੀ, 27 ਫਰਵਰੀ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ। ਦਿੱਲੀ ਵਿਧਾਨ ਸਭਾ ਦੇ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਵਿਰੋਧੀ ਦਲ ਆਮ ਆਦਮੀ ਪਾਰਟੀ ਦੇ ਦਿੱਲੀ ਵਿਧਾਨ ਸਭਾ ਕੈਂਪਸ ਅੰਦਰ ਐਂਟਰੀ ਉਤੇ ਰੋਕ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸੈਸ਼ਨ ਦੇ ਦੂਜੇ ਦਿਨ ਆਮ ਆਦਮੀ ਪਾਰਟੀ ਦੇ 21 ਵਿਧਾਇਕਾਂ ਨੂੰ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਵਿਧਾਇਕਾਂ ਨੂੰ ਐਂਟਰੀ ਨਾ ਮਿਲਣ ਉਤੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਨੇ ਦਿੱਲੀ ਸਰਕਾਰ ਦਾ ਸਖਤ ਵਿਰੋਧ ਕੀਤਾ। ਉਨ੍ਹਾਂ ਸੋਸ਼ਲ ਮੀਡੀਆ ਉਤੇ ਲਿਖਿਆ, ਭਾਜਪਾ ਵਾਲਿਆਂ ਨੇ ਸਰਕਾਰ ਵਿੱਚ ਆਉਂਦਿਆਂ ਹੀ ਤਾਨਾਸ਼ਾਹੀ ਦੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ‘ਜੈ ਭੀਮ’ ਦੇ ਨਾਅਰੇ ਲਗਾਉਣ ਲਈ ਤਿੰਨ ਤਿੰਨ ਲਈ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਸਦਨ ਵਿਚੋਂ ਮੁਅੱਤਲ ਕੀਤਾ ਗਿਆ ਅਤੇ ਅੱਜ ‘ਆਪ’ ਵਿਧਾਇਕਾਂ ਨੂੰ ਵਿਧਾਨ ਸਭਾ ਪਰਿਸਰ ਵਿੱਚ ਘੁੰਮਣ ਵੀ ਨਹੀਂ ਦਿੱਤਾ ਜਾ ਰਿਹਾ ਹੈ। ਅਜਿਹਾ ਦਿੱਲੀ ਵਿਧਾਨ ਸਭਾ ਦੇ ਇਤਿਹਾਸ ਵਿੱਚ ਕਦੇ ਨਹੀਂ ਹੋਇਆ ਕਿ ਚੁਣੇ ਹੋਏ ਵਿਧਾਇਕਾਂ ਨੂੰ ਵਿਧਾਨ ਸਭਾ ਅੰਦਰ ਨਾ ਦਾਖਲ ਹੋਣ ਦਿੱਤਾ ਗਿਆ ਹੋਵੇ।
Published on: ਫਰਵਰੀ 27, 2025 12:11 ਬਾਃ ਦੁਃ