ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗਲਬਾਤ ਕੀਤੀ। ਮੀਟਿੰਗ ਵਿੱਚ ਜਨਮ-ਮੌਤ ਰਜਿਸਟ੍ਰੇਸ਼ਨ ਨਿਯਮਾਂ ਵਿੱਚ ਤਬਦੀਲੀ ਕੀਤੀ ਗਈ ਹੈ। ਰਿਕਾਡ ਸੋਧ ਦੀਆਂ ਸ਼ਕਤੀਆਂ ਡੀਸੀ ਨੂੰ ਦਿੱਤੀਆਂ ਗਈਆਂ ਹਨ। ਮੀਟਿੰਗ ਵਿੱਚ ਤੀਰਥ ਯਾਤਰਾ ਯੋਜਨਾ ਵਿੱਚ ਵੀ ਬਦਲਾਅ ਕੀਤਾ ਗਿਆ ਹੈ। ਨਵੇਂ ਆਬਕਾਰੀ ਪੁਲਿਸ ਥਾਣੇ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸਾਲ 2025-26 ਲਈ 11020 ਕਰੋੜ ਰੁਪਏ ਮਾਲੀਏ ਦਾ ਟੀਚਾ ਮਿਥਿਆ ਗਿਆ ਹੈ। ਮੌਜੂਦਾ ਸਾਲ ਵਿਚ ਵਿਭਾਗ ਨੂੰ 10200 ਕਰੋੜ ਰੁਪਏ ਦੀ ਆਮਦਨ ਹੋਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਾਲ ਠੇਕਿਆਂ ਦੀ ਅਲਾਟਮੈਂਟ ਈ ਟੈਂਡਰਿੰਗ ਰਾਹੀਂ ਕੀਤੀ ਜਾਵੇਗੀ।

Published on: ਫਰਵਰੀ 27, 2025 2:42 ਬਾਃ ਦੁਃ