ਚੰਡੀਗੜ੍ਹ: 28 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬੀ ਕਲਾਕਾਰ ਅਤੇ ਸਿਆਸਤਦਾਨ ਕਰਮਜੀਤ ਅਨਮੋਲ ਦੇ ਗੰਨਮੈਨ ਸਰਬਪ੍ਰੀਤ ਸਿੰਘ ਨਾਲ ਲੁੱਟ ਦੀ ਘਟਨਾ ਵਾਪਰੀ ਹੈ। ਖਰੜ ਦੇ ਲਾਂਡਰਾਂ ਇਲਾਕੇ ‘ਚ ਗੰਨਮੈਨ ਨੂੰ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਅਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਗੰਨਮੈਨ ਇਸ ਸਮੇਂ ਖੰਨਾ ਸਿਵਲ ਹਸਪਤਾਲ ਵਿਖੇ ਦਾਖਲ ਹੈ।
ਜਾਣਕਾਰੀ ਅਨੁਸਾਰ ਲਾਂਡਰਾਂ ਦੇ ਮਜਾਤ ਇਲਾਕੇ ਨੇੜੇ ਲੁਟੇਰਿਆਂ ਨੇ ਪਹਿਲਾਂ ਸਰਬਪ੍ਰੀਤ ਸਿੰਘ ਦੀ ਕਾਰ ਨੂੰ ਘੇਰ ਲਿਆ ਅਤੇ ਫਿਰ ਸਰਬਪ੍ਰੀਤ ਨੂੰ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਅਤੇ ਲੁਟੇਰਿਆਂ ਨੇ ਪਹਿਲਾਂ ਏ.ਟੀ.ਐਮ. ਤੋਂ ਪੈਸੇ ਕੱਢਵਾਏ ਤੇ ਗੱਡੀ ਲੈ ਕੇ ਫਰਾਰ ਹੋ ਗਏ। ਸਰਬਪ੍ਰੀਤ ਨੂੰ ਜ਼ਖਮੀ ਹਾਲਤ ਵਿੱਚ ਖੰਨਾ ਵਿਖੇ ਸੁੱਟਿਆ ਗਿਆ, ਜਿਸ ਕਾਰਨ ਉਸਨੂੰ ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਕਰਵਾਇਆ ਗਿਆ।
Published on: ਫਰਵਰੀ 28, 2025 11:15 ਪੂਃ ਦੁਃ