ਪੰਜਾਬ ‘ਚ ਪੈ ਰਹੇ ਮੀਂਹ ਕਾਰਨ ਤਾਪਮਾਨ ਘਟਿਆ, ਮੌਸਮ ਵਿਭਾਗ ਵੱਲੋਂ ਅੱਜ ਲਈ ਵੀ ਚਿਤਾਵਨੀ ਜਾਰੀ

ਪੰਜਾਬ

ਪੰਜਾਬ ‘ਚ ਪੈ ਰਹੇ ਮੀਂਹ ਕਾਰਨ ਤਾਪਮਾਨ ਘਟਿਆ, ਮੌਸਮ ਵਿਭਾਗ ਵੱਲੋਂ ਅੱਜ ਲਈ ਵੀ ਚਿਤਾਵਨੀ ਜਾਰੀ
ਚੰਡੀਗੜ੍ਹ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਅੱਜ ਵੀ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ‘ਚ ਬਦਲਾਅ ਤੋਂ ਬਾਅਦ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਬਾਰਿਸ਼ ਨੂੰ ਲੈ ਕੇ ਪੰਜਾਬ ਦੇ 9 ਜ਼ਿਲਿਆਂ ‘ਚ ਆਰੇਂਜ ਅਲਰਟ ਅਤੇ 9 ਜ਼ਿਲਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿੱਚ ਆਈ ਤਬਦੀਲੀ ਦਰਮਿਆਨ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਹੈ।
ਪਿਛਲੇ ਕੁਝ ਦਿਨਾਂ ਤੋਂ ਹੋਈ ਬਾਰਸ਼ ਤੋਂ ਬਾਅਦ, ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 5.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਨਾਲੋਂ 2.6°C ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ 23.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਰੂਪਨਗਰ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Published on: ਫਰਵਰੀ 28, 2025 7:56 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।