ਸੁਪਰੀਮ ਕੋਰਟ ਵਲੋਂ ਡੇਰਾ ਸਿਰਸਾ ਮੁਖੀ ਦੀ ਪੈਰੋਲ ਖਿਲਾਫ਼ SGPC ਵੱਲੋਂ ਦਾਇਰ ਪਟੀਸ਼ਨ ਖਾਰਜ
ਚੰਡੀਗੜ੍ਹ, 28 ਫਰਵਰੀ, ਦੇਸ਼ ਕਲਿਕ ਬਿਊਰੋ :
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ‘ਤੇ ਰਿਹਾਅ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ।ਸਰਵਉਚ ਅਦਾਲਤ ਨੇ ਸਪਸ਼ਟ ਕੀਤਾ ਕਿ ਕਿਸੇ ਵਿਅਕਤੀ ਵਿਸ਼ੇਸ਼ ਨੂੰ ਨਿਸ਼ਾਨਾ ਬਣਾਕੇ ਜਨਹਿੱਤ ਪਟੀਸ਼ਨ ਦਾਇਰ ਨਹੀਂ ਕੀਤੀ ਜਾ ਸਕਦੀ।
ਜੇਕਰ ਕਿਸੇ ਨਿਯਮ ਦੀ ਉਲੰਘਣਾ ਹੋਈ ਹੈ ਜਾਂ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਹੀਂ ਹੋਈ, ਤਾਂ ਉਸਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ। ਇਹ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਰਾਮ ਰਹੀਮ ਨੂੰ 2022 ਤੋਂ ਹੁਣ ਤੱਕ ਵਾਰ-ਵਾਰ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦੇਣ ਦਾ ਵਿਰੋਧ ਕੀਤਾ ਗਿਆ ਸੀ।
Published on: ਫਰਵਰੀ 28, 2025 7:01 ਬਾਃ ਦੁਃ