ਹਿਮਾਚਲ, ਉਤਰਾਖੰਡ ਤੇ ਕਸ਼ਮੀਰ ‘ਚ ਭਾਰੀ ਬਰਫਬਾਰੀ, ਜਨਜੀਵਨ ਪ੍ਰਭਾਵਿਤ

ਰਾਸ਼ਟਰੀ

ਹਿਮਾਚਲ, ਉਤਰਾਖੰਡ ਤੇ ਕਸ਼ਮੀਰ ‘ਚ ਭਾਰੀ ਬਰਫਬਾਰੀ, ਜਨਜੀਵਨ ਪ੍ਰਭਾਵਿਤ
ਨਵੀਂ ਦਿੱਲੀ, 28 ਫਰਵਰੀ, ਦੇਸ਼ ਕਲਿਕ ਬਿਊਰੋ :
ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਪਿਛਲੇ 3 ਦਿਨਾਂ ਤੋਂ ਬਰਫਬਾਰੀ ਹੋ ਰਹੀ ਹੈ ਅਤੇ ਹੇਠਲੇ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਪੂਰੇ ਲਾਹੌਲ-ਸਪੀਤੀ ਜ਼ਿਲ੍ਹੇ ਦੇ ਨਾਲ-ਨਾਲ ਚੰਬਾ ਦੇ ਪਾਂਗੀ-ਭਰਮੌਰ ਅਤੇ ਕਿੰਨੌਰ ਜ਼ਿਲ੍ਹੇ ਵਿੱਚ ਭਾਰੀ ਬਰਫਬਾਰੀ ਹੋਣ ਕਾਰਨ ਸੜਕਾਂ ਬੰਦ ਹੋ ਗਈਆਂ ਹਨ। ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਛੁੱਟੀ ਐਲਾਨੀ ਗਈ ਹੈ।
ਉੱਤਰਾਖੰਡ ਦੇ ਗੰਗੋਤਰੀ ਵਿੱਚ 4 ਫੁੱਟ ਤਕ ਬਰਫਬਾਰੀ ਹੋਈ ਹੈ।ਇਸ ਦੌਰਾਨ ਜੰਮੂ ਕਸ਼ਮੀਰ ਵਿੱਚ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ ਨੂੰ ਭਾਰੀ ਬਰਫਬਾਰੀ ਅਤੇ ਫਿਸਲਣ ਕਾਰਨ ਬੰਦ ਕਰ ਦਿੱਤਾ ਗਿਆ ਹੈ। ਉਧਮਪੁਰ ਤੋਂ ਅੱਗੇ ਜਾਣ ਵਾਲੇ ਰਸਤੇ ਬੰਦ ਹਨ। ਬਹੁਤ ਵੱਡੀ ਗਿਣਤੀ ਵਿੱਚ ਟਰੱਕ, ਬੱਸਾਂ ਅਤੇ ਯਾਤਰੀ ਵਾਹਨ ਉੱਥੇ ਫਸੇ ਹੋਏ ਹਨ। ਅੱਜ ਤਾਜ਼ਾ ਬਰਫਬਾਰੀ ਹੋਣ ਤੋਂ ਬਾਅਦ ਬਾਰਡਰ ਰੋਡ ਆਰਗੇਨਾਈਜੇਸ਼ਨ (BRO) ਸ਼੍ਰੀਨਗਰ ਏਅਰਪੋਰਟ ਦੇ ਰਨਵੇ ਤੋਂ ਬਰਫ ਹਟਾਉਣ ਵਿੱਚ ਲੱਗਾ ਹੋਇਆ ਹੈ।

Published on: ਫਰਵਰੀ 28, 2025 10:28 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।