ਤਰਨਤਾਰਨ, 1 ਮਾਰਚ, ਦੇਸ਼ ਕਲਿਕ ਬਿਊਰੋ :
ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ ’ਚ ਇੱਕ ਵੱਡਾ ਹਾਦਸਾ ਵਾਪਰਿਆ, ਜਿੱਥੇ ਇੱਕ ਪਰਿਵਾਰ ਦੇ ਪੰਜ ਮੈਂਬਰ ਛੱਤ ਡਿੱਗਣ ਕਾਰਨ ਮੌਤ ਦੇ ਮੂੰਹ ’ਚ ਚਲੇ ਗਏ। ਮ੍ਰਿਤਕਾਂ ਵਿੱਚ ਪਤੀ-ਪਤਨੀ ਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਲ ਹਨ।
ਜਾਣਕਾਰੀ ਮੁਤਾਬਕ, ਘਰ ਦੀ ਬਾਲਿਆਂ ਵਾਲੀ ਛੱਤ ਰਾਤ ਦੇ ਸਮੇਂ ਅਚਾਨਕ ਡਿੱਗ ਪਈ। ਪਰਿਵਾਰ ਦੇ ਮੈਂਬਰ ਨੀਂਦ ਵਿੱਚ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਾਲਿਆਂ ਵਾਲੀ ਛੱਤ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ।
ਹਾਦਸੇ ਦੀ ਜਾਣਕਾਰੀ ਮਿਲਦਿਆਂ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਮ੍ਰਿਤਕਾਂ ਦੇ ਪੋਸਟਮਾਰਟਮ ਦੀ ਕਾਰਵਾਈ ਚੱਲ ਰਹੀ ਹੈ। ਮੌਤ ਦਾ ਕਾਰਨ ਛੱਤ ਦੀ ਖਸਤਾਹਾਲੀ ਦੱਸਿਆ ਜਾ ਰਿਹਾ ਹੈ।
ਮ੍ਰਿਤਕਾਂ ਦੀ ਪਹਿਚਾਣ, ਗੁਰਵਿੰਦਰ ਸਿੰਘ,ਅਮਰਜੀਤ ਕੌਰ, ਏਕੂ ਤੇ ਗੁਰਲਾਲ ਸਿੰਘ ਵਜੋਂ ਹੋਈ ਹੈ।
Published on: ਮਾਰਚ 1, 2025 10:29 ਪੂਃ ਦੁਃ