ਅੰਮ੍ਰਿਤਸਰ, 1 ਮਾਰਚ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਖੁਫੀਆ ਕਾਰਵਾਈ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਇੱਕ ਗੈਂਗਸਟਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਗੁਰਬਾਜ਼ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਨੇ ਉਸ ਕੋਲੋਂ ਛੇ .32 ਬੋਰ ਦੇ ਪਿਸਤੌਲ ਅਤੇ ਦਸ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਅਪਰਾਧਿਕ ਗਤੀਵਿਧੀਆਂ ਲਈ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਤਸਕਰੀ ਕੀਤੇ ਗਏ ਸਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਗੈਂਗ ਵਾਰ, ਕੰਟਰੈਕਟ ਕਿਲਿੰਗ ਅਤੇ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਕੀਤੀ ਜਾਣੀ ਸੀ।
Published on: ਮਾਰਚ 1, 2025 10:27 ਪੂਃ ਦੁਃ