ਅਮਨ ਅਰੋੜਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਾਂਝੇ ਫਰੰਟ ਦਾ ਸੱਦਾ

ਪੰਜਾਬ

ਚੰਡੀਗੜ੍ਹ, 1 ਮਾਰਚ: ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ, ਸਮਾਜਿਕ, ਧਾਰਮਿਕ ਸੰਗਠਨਾਂ ਅਤੇ ਗੈਰ-ਸਰਕਾਰੀ ਸੰਗਠਨਾਂ ਨੂੰ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਪੰਜਾਬ ਸਰਕਾਰ ਦਾ ਸਾਥ ਦੇ ਕੇ ਇੱਕ ਸਾਂਝਾ ਫਰੰਟ ਬਣਾਉਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾ ਸਕੇ।

ਉਹ ਅੱਜ ਇੱਥੇ ਨਸ਼ਿਆਂ ਦੇ ਖਾਤਮੇ ਲਈ ਬਣਾਈ ਗਈ 5 ਮੈਂਬਰੀ ਕੈਬਨਿਟ ਸਬ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਉਪਰੰਤ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ।

ਸ਼੍ਰੀ ਅਮਨ ਅਰੋੜਾ ਨੇ ਕਿਹਾ, “ਇਹ ਪੰਜਾਬ ਦੇ 3 ਕਰੋੜ ਨਾਗਰਿਕਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ। ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਨਸ਼ਿਆਂ ਖ਼ਿਲਾਫ਼ ਪੂਰੀ ਤਾਕਤ ਨਾਲ ਲੜਨਾ ਚਾਹੀਦਾ ਹੈ।” ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਕੱਲੀ ਸੂਬਾ ਸਰਕਾਰ ਅਤੇ ਪੁਲਿਸ ਸੂਬੇ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਪੈਦਾ ਕੀਤੀ ਇਸ ਦਲਦਲ ਵਿੱਚੋਂ ਨਹੀਂ ਕੱਢ ਸਕਦੀ।

ਸ੍ਰੀ ਅਮਨ ਅਰੋੜਾ ਨੇ ਆਸ ਪ੍ਰਗਟਾਈ ਕਿ ਇੱਕਜੁੱਟ ਹੋ ਕੇ ਅਸੀਂ ਪੰਜਾਬ ਨੂੰ ਇਸ ਦਲਦਲ ਵਿੱਚੋਂ ਕੱਢ ਸਕਦੇ ਹਾਂ ਅਤੇ ‘ਆਪ’ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਇੱਕ ਸਿਹਤਮੰਦ ਅਤੇ ਰੰਗਲਾ ਪੰਜਾਬ ਬਣਾ ਸਕਦੇ ਹਾਂ।

ਨਸ਼ਿਆਂ ਦੇ ਵਿਅਕਤੀ, ਪਰਿਵਾਰਾਂ ਅਤੇ ਸਮੁੱਚੇ ਤੌਰ ‘ਤੇ ਪੂਰੇ ਸਮਾਜ ‘ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ, “ਇਹ ਇੱਕ ਅਜਿਹੀ ਲੜਾਈ ਹੈ ਜਿਸਨੂੰ ਅਸੀਂ ਇਕੱਠੇ ਹੋ ਕੇ ਜਿੱਤ ਸਕਦੇ ਹਾਂ। ਇਸ ਗੰਭੀਰ ਮੁੱਦੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਸਾਨੂੰ ਸਾਰਿਆਂ ਦੀ ਸਮੂਹਿਕ ਤਾਕਤ ਅਤੇ ਵਚਨਬੱਧਤਾ ਦੀ ਜ਼ਰੂਰਤ ਹੈ।”

ਉਨ੍ਹਾਂ ਨੇ ਨਸ਼ਾ ਪੀੜਤਾਂ ਦੇ ਮਾਪਿਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਜਾਂ ਓ.ਓ.ਏ.ਟੀ. ਕਲੀਨਿਕਾਂ ਵਿੱਚ ਲਿਜਾਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਪੀੜਤਾਂ ਦੀ ਢੁਕਵੀਂ ਦੇਖਭਾਲ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਉਨ੍ਹਾਂ ਨੂੰ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਤੁਰੰਤ ਹੱਲ ਲਈ ਸਥਾਨਕ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸਮੱਸਿਆ ਵਿੱਚੋਂ ਕੱਢਣ ਵਿੱਚ ਮਦਦ ਕਰਨ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ।

Published on: ਮਾਰਚ 1, 2025 3:54 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।