ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅੱਜ ਚੰਡੀਗੜ੍ਹ ‘ਚ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਨਗੇ
ਚੰਡੀਗੜ੍ਹ, 1 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਆਪਣੇ ਦੋ ਦਿਨਾਂ ਦੌਰੇ ’ਤੇ ਹਨ। ਅੱਜ ਉਹ ਚੰਡੀਗੜ੍ਹ ਵਿੱਚ ਹਨ ਅਤੇ ਇੱਥੇ ਪਾਰਟੀ ਦਫ਼ਤਰ ਵਿੱਚ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਕੇ ਸ਼ਾਮ ਨੂੰ ਦਿੱਲੀ ਰਵਾਨਾ ਹੋ ਜਾਣਗੇ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਦਰਬਾਰ ਸਾਹਿਬ ਮੱਥਾ ਟੇਕਿਆ। ਇਸ ਤੋਂ ਬਾਅਦ, ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੀਤਾ, ਜਿਸ ਵਿੱਚ ਪਾਰਟੀ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਅੱਜ ਸ਼ਨੀਵਾਰ ਨੂੰ ਭੂਪੇਸ਼ ਬਘੇਲ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਮਹੱਤਵਪੂਰਨ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਪਾਰਟੀ ਦੀ ਆਉਣ ਵਾਲੀ ਰਣਨੀਤੀ, ਸੰਗਠਨ ਵਿੱਚ ਸੁਧਾਰ ਅਤੇ 2022 ਦੀ ਵਿਧਾਨ ਸਭਾ ਚੋਣਾਂ ਵਿੱਚ ਹੋਈ ਹਾਰ ਦੀ ਸਮੀਖਿਆ ਕੀਤੀ ਜਾਵੇਗੀ। ਕਾਂਗਰਸ ਇਸ ਵਾਰ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਚ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ, ਇਸੇ ਕਰਕੇ ਬਘੇਲ ਦਾ ਇਹ ਦੌਰਾ ਬਹੁਤ ਹੀ ਅਹਿਮ ਮੰਨਿਆ ਜਾ ਰਿਹਾ ਹੈ। ਮੀਟਿੰਗ ਤੋਂ ਬਾਅਦ, ਉਹ ਰਾਤ 7:30 ਵਜੇ ਦਿੱਲੀ ਲਈ ਰਵਾਨਾ ਹੋ ਜਾਣਗੇ।
Published on: ਮਾਰਚ 1, 2025 7:10 ਪੂਃ ਦੁਃ