ਜਲੰਧਰ, 2 ਮਾਰਚ, ਦੇਸ਼ ਕਲਿਕ ਬਿਊਰੋ :
ਜਲੰਧਰ ‘ਚ ਅੱਜ ਸਵੇਰੇ ਸਿਟੀ ਪੁਲਸ ਦੀ ਟੀਮ ਨੇ ਗੈਂਗਸਟਰ ਸੋਨੂੰ ਖੱਤਰੀ ਦੇ ਦੋ ਸਾਥੀਆਂ ਦਾ ਐਨਕਾਊਂਟਰ ਕੀਤਾ ਹੈ। ਦੋਵੇਂ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ। ਇਹ ਕਾਰਵਾਈ ਥਾਣਾ ਸਿਟੀ ਦੇ ਸੀਆਈਏ ਸਟਾਫ਼ ਦੀ ਟੀਮ ਨੇ ਸੁੱਚੀਪਿੰਡ ਸ਼ਮਸ਼ਾਨਘਾਟ ਨੇੜੇ ਕੀਤੀ ਹੈ।ਟੀਮ ਦੀ ਅਗਵਾਈ ਜਲੰਧਰ ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਕਰ ਰਹੇ ਸਨ।
ਮੁੱਢਲੀ ਜਾਣਕਾਰੀ ਅਨੁਸਾਰ ਸੀਆਈਏ ਟੀਮ ਨੂੰ ਸੂਚਨਾ ਮਿਲੀ ਸੀ ਕਿ ਉਕਤ ਜਗ੍ਹਾ ‘ਤੇ ਗੈਂਗਸਟਰਾਂ ਦੀ ਮੂਵਮੈਂਟ ਹੈ, ਸੂਚਨਾ ਦੇ ਆਧਾਰ ‘ਤੇ ਟੀਮ ਨੇ ਛਾਪਾ ਮਾਰ ਕੇ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਪਰ ਮੁਲਜ਼ਮਾਂ ਨੇ ਪੁਲੀਸ ਪਾਰਟੀ ਨੂੰ ਦੇਖ ਕੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ।
ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਜਵਾਬੀ ਕਾਰਵਾਈ ਕਰਦੇ ਹੋਏ ਦੋਵਾਂ ਗੈਂਗਸਟਰਾਂ ‘ਤੇ ਗੋਲੀਬਾਰੀ ਕੀਤੀ। ਦੋਵੇਂ ਜ਼ਖਮੀ ਹੋ ਗਏ। ਮੌਕੇ ‘ਤੇ ਆਹਮੋ-ਸਾਹਮਣੇ 10 ਦੇ ਕਰੀਬ ਗੋਲੀਆਂ ਚੱਲੀਆਂ।
Published on: ਮਾਰਚ 2, 2025 11:33 ਪੂਃ ਦੁਃ