ਫਿਰੋਜ਼ਪੁਰ, 2 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੀ ਟੀਮ ਨੇ ਫ਼ਿਰੋਜ਼ਪੁਰ ਦੇ ਪਿੰਡ ਘੱਲ ਖੁਰਦ ਨੇੜੇ ਪਾਕਿਸਤਾਨ ਸਰਹੱਦ ‘ਤੇ ਸਰਗਰਮ ਸਮੱਗਲਰ ਹਰਦੀਪ ਸਿੰਘ ਦੀਪਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਫ਼ਿਰੋਜ਼ਪੁਰ ਦੇ ਪਿੰਡ ਘੱਲ ਖੁਰਦ ਦਾ ਵਸਨੀਕ ਹੈ ਅਤੇ ਇਸੇ ਇਲਾਕੇ ਤੋਂ ਪਾਕਿਸਤਾਨ ਤੋਂ ਆਏ ਸਮੱਗਲਰਾਂ ਦੇ ਸੰਪਰਕ ਵਿੱਚ ਆ ਕੇ ਨਸ਼ਾ ਵਿਕਵਾਉਂਦਾ ਸੀ। ਪੁਲੀਸ ਨੇ ਉਸ ਕੋਲੋਂ ਤਿੰਨ ਆਧੁਨਿਕ ਹਥਿਆਰ ਅਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੀ ਟੀਮ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਉਕਤ ਥਾਂ ‘ਤੇ ਦੀਪਾ ਦੀ ਮੂਵਮੈਂਟ ਤੇਜ਼ ਹੈ।ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਗੈਂਗਸਟਰ ਹਰਦੀਪ ਸਿੰਘ ਉਰਫ ਦੀਪਾ ਨੂੰ ਪਿੰਡ ਘੱਲ ਖੁਰਦ ਤੋਂ ਗ੍ਰਿਫਤਾਰ ਕੀਤਾ ਹੈ। ਜਲਦ ਹੀ ਪੁਲਿਸ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।
Published on: ਮਾਰਚ 2, 2025 11:18 ਪੂਃ ਦੁਃ