ਹੁਸ਼ਿਆਰਪੁਰ: 2 ਮਾਰਚ, ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ 7 ਮੈਂਬਰੀ ਕਮੇਟੀਦੇ ਕੋਆਰਡੀਨੇਟਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਅਕਾਲ ਤਖਤ ਵੱਲੋਂ ਬਣਾਈ 7 ਮੈਂਬਰੀ ਕਮੇਟੀ ਦੇ ਪੰਜ ਮੈਜਬਰ ਅੱਜ ਧਾਮੀ ਨੂੰ ਮਨਾਉਣ ਤੇ ਉਨ੍ਹਾਂ ਨਾਲ ਗੱਲ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ ਹਨ ਅਤੇ ਮੁਲਾਕਾਤ ਜਾਰੀ ਹੈ।
ਕੁਝ ਦਿਨ ਪਹਿਲਾਂ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਸੀ ਅਤੇ ਉਨ੍ਹਾਂ ਦੀ ਪ੍ਰਸੰਸਾ ਵੀ ਕੀਤੀ ਸੀ।
Published on: ਮਾਰਚ 2, 2025 3:11 ਬਾਃ ਦੁਃ