12 ਮਾਮਲਿਆਂ ‘ਚ 29 ਵਿਅਕਤੀਆਂ ਨੂੰ ਸਜ਼ਾ ਹੋਈ, ਅਮਿਤ ਸ਼ਾਹ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ, 2 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਤੋਂ ਬਾਅਦ ਹੁਣ ਕੇਂਦਰ ਸਰਕਾਰ ਵੀ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਮੋਡ ਵਿੱਚ ਆ ਗਈ ਹੈ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾ ਕੇ ਦਾਅਵਾ ਕੀਤਾ ਹੈ ਕਿ ਨੌਜਵਾਨਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਨਸ਼ਿਆਂ ਦੀ ਦਲਦਲ ਵਿੱਚ ਫਸਾਉਣ ਵਾਲੇ ਸਮੱਗਲਰਾਂ ਖ਼ਿਲਾਫ਼ ਕੇਂਦਰ ਸਰਕਾਰ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਅਜਿਹੇ 12 ਵੱਖ-ਵੱਖ ਮਾਮਲਿਆਂ ਵਿੱਚ 29 ਵਿਅਕਤੀਆਂ ਨੂੰ ਸਜ਼ਾ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨਸ਼ਾ ਮੁਕਤ ਭਾਰਤ ਬਣਾਉਣ ਲਈ ਜਾਂਚ ਜਾਰੀ ਰੱਖੇਗੀ।
ਜੇਕਰ 12 ਕੇਸਾਂ ਦੀ ਗੱਲ ਕਰੀਏ ਤਾਂ ਇਨ੍ਹਾਂ ਵਿੱਚੋਂ ਦੋ ਕੇਸ ਪੰਜਾਬ ਅਤੇ ਚੰਡੀਗੜ੍ਹ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚ ਚਾਰ ਵਿਅਕਤੀਆਂ ਨੂੰ ਸਜ਼ਾ ਹੋਈ ਹੈ। ਇਨ੍ਹਾਂ ਦੋਵਾਂ ਮਾਮਲਿਆਂ ਨੂੰ ਐਨਸੀਬੀ ਚੰਡੀਗੜ੍ਹ ਦੀ ਟੀਮ ਨੇ ਹੱਲ ਕੀਤਾ ਹੈ। ਦੋਸ਼ੀਆਂ ‘ਚੋਂ ਇਕ ਪੁਲਸ ਦਾ ਮੁਨਸ਼ੀ ਹੈ, ਜਿਸ ਨੂੰ ਸਜ਼ਾ ਹੋ ਚੁੱਕੀ ਹੈ।
Published on: ਮਾਰਚ 2, 2025 4:51 ਬਾਃ ਦੁਃ