ਚੰਡੀਗੜ੍ਹ, 3 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਅੱਜ (ਸੋਮਵਾਰ) ਹੋਣ ਜਾ ਰਹੀ ਹੈ। ਇਸ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਮੀਟਿੰਗ ਵਿੱਚ ਉਦਯੋਗਪਤੀਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਨ ਦੇ ਪ੍ਰਸਤਾਵ ‘ਤੇ ਚਰਚਾ ਹੋ ਸਕਦੀ ਹੈ। ਇਸ ਦੇ ਨਾਲ ਹੀ ਸੰਭਾਵਨਾ ਹੈ ਕਿ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਸਕਦਾ ਹੈ।
19 ਦਿਨਾਂ ਵਿੱਚ ਕੈਬਨਿਟ ਦੀ ਇਹ ਤੀਜੀ ਮੀਟਿੰਗ ਹੈ।ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ‘ਤੇ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਸਰਕਾਰ ਆਮ ਜਨਤਾ ਨੂੰ ਵੀ ਕੋਈ ਵੱਡੀ ਰਾਹਤ ਦੇ ਸਕਦੀ ਹੈ।
ਪਿਛਲੀ ਕੈਬਨਿਟ ਮੀਟਿੰਗ ‘ਚ ਵੀ ਆਮ ਲੋਕਾਂ ਨੂੰ ਧਿਆਨ ‘ਚ ਰੱਖ ਕੇ ਕਈ ਵੱਡੇ ਫੈਸਲੇ ਲਏ ਗਏ ਸਨ, ਸਰਕਾਰ ਦੀ ਕੋਸ਼ਿਸ਼ ਹੈ ਕਿ ਜਨਤਾ ਨਾਲ ਸਿੱਧੇ ਤੌਰ ‘ਤੇ ਜੁੜਿਆ ਜਾਵੇ।
Published on: ਮਾਰਚ 3, 2025 8:40 ਪੂਃ ਦੁਃ